• ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਵਿੱਚ 3,13,842 ਵੋਟਰ ਦਰਜ, ਜ਼ਿ਼ਲ੍ਹਾ ਦੇ ਕੁੱਲ 406 ਪੋਲਿੰਗ ਬੂਥਾਂ ’ਤੇ ਮੁਕੰਮਲ ਹੋਈ ਪ੍ਰਕਿਰਿਆ
• ਅੰਤਿਮ ਵੋਟਰ ਸੂਚੀ ਵਿੱਚ 1,63,198 ਪੁਰਸ਼, 1,50,638 ਮਹਿਲਾ ਅਤੇ 6 ਤੀਜੇ ਲਿੰਗ ਦੇ ਵੋਟਰ ਸ਼ਾਮਲ

ਮਾਲੇਰਕੋਟਲਾ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (Special Intensive Revision-2026) ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਿਆਂ 105-ਮਾਲੇਰਕੋਟਲਾ ਅਤੇ 106-ਅਮਰਗੜ੍ਹ ਦੀ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ। ਇਸ ਮੌਕੇ ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐੱਸ. ਨੇ ਜ਼ਿਲ੍ਹੇ ਦੀ ਆਪਣੀ ਤੀਜੀ ਫੇਰੀ ਦੌਰਾਨ ਚੋਣ ਪ੍ਰਕਿਰਿਆ ਦੀ ਸਮੀਖਿਆ ਕੀਤੀ । ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੀ ਮੌਜੂਦ ਸਨ ।
ਪ੍ਰਾਪਤ ਵੇਰਵਿਆਂ ਅਨੁਸਾਰ, ਮਿਤੀ 13 ਅਗਸਤ 2026 ਨੂੰ ਜਾਰੀ ਕੀਤੀ ਗਈ ਡਰਾਫਟ ਵੋਟਰ ਸੂਚੀ ਵਿੱਚ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 3,06,653 ਵੋਟਰ ਦਰਜ ਸਨ। ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਉਪਰੰਤ ਅੰਤਿਮ ਵੋਟਰ ਸੂਚੀ ਵਿੱਚ 7,970 ਵੋਟਰਾਂ ਦਾ ਵਾਧਾ ਅਤੇ 781 ਵੋਟਰਾਂ ਦੀ ਕਟੌਤੀ ਦਰਜ ਕੀਤੀ ਗਈ ਹੈ। ਅੰਤਿਮ ਵੋਟਰ ਸੂਚੀ ਵਿੱਚ ਕੁੱਲ 3,13,842 ਵੋਟਰ ਦਰਜ ਕੀਤੇ ਗਏ ਹਨ। ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ 1,63,198 ਪੁਰਸ਼, 1,50,638 ਮਹਿਲਾ ਅਤੇ 6 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।
ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਵਿੱਚ 206 ਪੋਲਿੰਗ ਬੂਥਾਂ ਅਧੀਨ ਕੁੱਲ 1,55,751 ਵੋਟਰ ਦਰਜ ਹਨ, ਜਦਕਿ ਵਿਧਾਨ ਸਭਾ ਹਲਕਾ 106-ਅਮਰਗੜ੍ਹ ਵਿੱਚ 200 ਪੋਲਿੰਗ ਬੂਥਾਂ ਅਧੀਨ 1,58,091 ਵੋਟਰ ਦਰਜ ਹਨ। ਜ਼ਿਲ੍ਹੇ ਦੇ ਕੁੱਲ 406 ਪੋਲਿੰਗ ਬੂਥਾਂ ’ਤੇ ਪ੍ਰਕਿਰਿਆ ਮੁਕੰਮਲ ਹੋ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ, ਨਵੀਂ ਵੋਟ ਬਣਵਾਉਣ ਜਾਂ ਵੋਟਰ ਵੇਰਵਿਆਂ ਵਿੱਚ ਸੋਧ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਪੋਰਟਲ voters.eci.gov.in ਜਾਂ Voter Helpline App ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਚੋਣਾਂ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਲਈ ਟੋਲ-ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਰਾਜੇਸ਼ ਕੁਮਾਰ ਸਰਮਾਂ, ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਜਨਰਲ ਸਕੱਤਰ ਭਾਰਤੀ ਜਨਤਾ ਪਾਰਟੀ ਸੰਦੀਪ ਸੂਦ, ਸੂਬਾ ਸਕੱਤਰ ਬਹੁਜਨ ਸਮਾਜ ਪਾਰਟੀ ਸ਼ਮਸ਼ਾਦ ਅੰਸਾਰੀ, ਕਾਂਗਰਸ ਤੋਂ ਮੁਹੰਮਦ ਤਾਰਿਖ, ਸੀ.ਪੀ.ਆਈ.ਐਮ ਤੋਂ ਅਮਰਜੀਤ ਸਿੰਘ, ਆਮ ਆਦਮੀ ਪਾਰਟੀ ਤੋਂ ਪਿਆਰਾ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।