Home Punjab ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

0
13

ਜਲੰਧਰ: ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ ਨੇ ਆਰੀਅਨ ਹੋਮਿਓਪੈਥਿਕ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਗੋਲੀਬਾਰੀ ਦੌਰਾਨ ਕਲੀਨਿਕ ਦੇ ਅੰਦਰ ਲੱਗਿਆ ਸ਼ੀਸ਼ਾ ਟੁੱਟ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਫਾਇਰਿੰਗ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕਾਂ ਵਿੱਚ ਹੜਕੰਪ ਮਚ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਮਾਮਲੇ ਦੇ ਪਿੱਛੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here