Monday, August 10, 2026
Home Patiala Updates ਪਟਿਆਲਾ ਵਿੱਚ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਾਂਚ, ਸੂਬੇ ਭਰ ਵਿੱਚ ਲਗਾਉਣ...

ਪਟਿਆਲਾ ਵਿੱਚ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਾਂਚ, ਸੂਬੇ ਭਰ ਵਿੱਚ ਲਗਾਉਣ ਦੀ ਤਿਆਰੀ

0
38

ਪਟਿਆਲਾ: ਸ਼ਹਿਰ ਦੀ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਵੱਡਾ ਕਦਮ ਚੁੱਕਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਵੱਲੋਂ ਬਡੂੰਗਰ ਸ਼ਮਸ਼ਾਨਘਾਟ ਵਿੱਚ ਸੂਬੇ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ (APCD) ਸਥਾਪਿਤ ਕਰਕੇ ਇਸਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਰਾਸ਼ਟਰੀ ਸਾਫ ਹਵਾ ਪ੍ਰੋਗਰਾਮ ਅਧੀਨ ਪਾਇਲਟ ਤੌਰ ‘ਤੇ ਲਗਾਇਆ ਗਿਆ ਹੈ ਅਤੇ ਭਵਿੱਖ ਵਿੱਚ ਇਸ ਮਾਡਲ ਨੂੰ ਸਾਰੇ ਗੈਰ-ਪ੍ਰਾਪਤੀ ਸ਼ਹਿਰਾਂ ਅਤੇ ਫਿਰ ਪੂਰੇ ਪੰਜਾਬ ਵਿੱਚ ਲਾਗੂ ਕਰਨ ਦੀ ਯੋਜਨਾ ਹੈ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੀ ਮੌਜੂਦ ਰਹੇ।

ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਹ ਉਪਰਾਲਾ ਪਰੰਪਰਾਗਤ ਸਸਕਾਰ ਪ੍ਰਥਾਵਾਂ ਨਾਲ ਸਮਝੌਤਾ ਕੀਤੇ ਬਿਨਾਂ ਤਕਨਾਲੋਜੀ ਦੀ ਮਦਦ ਨਾਲ ਹਵਾ ਪ੍ਰਦੂਸ਼ਣ ਨੂੰ ਸਰੋਤ ‘ਤੇ ਘਟਾਉਣ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਇਹ ਯੰਤਰ ਖਾਸ ਤੌਰ ‘ਤੇ PM10 ਅਤੇ PM2.5 ਵਰਗੇ ਕਣ ਪਦਾਰਥਾਂ ਦੇ ਨਿਕਾਸ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ, ਜਿਸ ਨਾਲ ਸ਼ਹਿਰੀ ਹਵਾ ਪ੍ਰਦੂਸ਼ਣ ਵਿੱਚ ਕਮੀ ਆਵੇਗੀ। ਅਧਿਕਾਰੀਆਂ ਮੁਤਾਬਕ ਇਹ ਪਾਇਲਟ ਪ੍ਰੋਜੈਕਟ ਹੋਰ ਸ਼ਹਿਰਾਂ ਲਈ ਮਾਡਲ ਸਾਬਤ ਹੋਵੇਗਾ ਅਤੇ ਸਾਫ਼ ਹਵਾ ਮੁਹਿੰਮ ਨੂੰ ਮਜ਼ਬੂਤੀ ਦੇਵੇਗਾ, ਜਦਕਿ ਪੀਪੀਸੀਬੀ ਵੱਲੋਂ ਇਸ ਦੀ ਪ੍ਰਭਾਵਸ਼ੀਲਤਾ ਦਾ ਅਧਿਐਨ ਕਰਕੇ ਅਗਲੇ ਕਦਮ ਤੈਅ ਕੀਤੇ ਜਾਣਗੇ।

LEAVE A REPLY

Please enter your comment!
Please enter your name here