Home Punjab Malerkotla ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਮੁਕੰਮਲ

ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਮੁਕੰਮਲ

0
1

·         ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਵੱਲੋਂ ਤਿਆਰੀਆਂ ਦਾ ਨਿਰੀਖਣ, ਵਿਦਿਆਰਥੀਆਂ ਨੂੰ ਬਿਹਤਰ ਪੇਸ਼ਕਾਰੀ ਲਈ ਪ੍ਰੇਰਿਤ ਕੀਤਾ

ਮਾਲੇਰਕੋਟਲਾ: ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤਹਿਤ ਅੱਜ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਵੱਖ-ਵੱਖ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ, ਪੰਜਾਬੀ ਸੱਭਿਆਚਾਰ ਅਤੇ ਲੋਕ ਕਲਾਵਾਂ ਨਾਲ ਸਬੰਧਤ ਪੇਸ਼ਕਾਰੀਆਂ ਦੀ ਰਿਹਰਸਲ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਾਂ ਅਤੇ ਪੇਸ਼ਕਾਰੀਆਂ ਦੀ ਗੁਣਵੱਤਾ ਸਬੰਧੀ ਲੋੜੀਂਦੇ ਸੁਝਾਅ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੈ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕਰੇਗਾ। ਉਨ੍ਹਾਂ ਸਕੂਲ ਮੁਖੀਆਂ ਅਤੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਆਈਟਮਾਂ ਦਾ ਲਗਾਤਾਰ ਅਭਿਆਸ ਕਰਵਾਇਆ ਜਾਵੇ, ਤਾਂ ਜੋ ਆਜਾਦੀ ਦਿਵਸ ਸਮਾਰੋਹ ਦੌਰਾਨ ਪੇਸ਼ਕਾਰੀਆਂ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕੀਤੀਆ ਜਾ  ਸਕਣ।

ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ 11 ਅਗਸਤ ਨੂੰ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਮਾਗਮ ਦੌਰਾਨ ਪੁਲਿਸ, ਹੋਮਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲਾਂ ਦੇ ਬੈਂਡ ਦਸਤੇ ਮਾਰਚ ਪਾਸਟ ਵਿੱਚ ਸ਼ਾਮਲ ਹੋਣਗੇ। ਸੱਭਿਆਚਾਰਕ ਪ੍ਰੋਗਰਾਮ ਵਿੱਚ ਗਿੱਧਾ, ਭੰਗੜਾ ਅਤੇ ਦੇਸ਼ ਭਗਤੀ ਨਾਲ ਸਬੰਧਤ ਹੋਰ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਬਣਨਗੀਆਂ।

ਇਸ ਮੌਕੇ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਕਮਲੇਸ਼, ਪ੍ਰਿੰਸੀਪਲ ਆਰਤੀ ਗੁਪਤਾ, ਮੁੱਖ ਅਧਿਆਪਕ ਰਾਜਵੀਰ ਕੌਰ, ਡਾ. ਸਲੀਮ ਜ਼ੁਬੈਰੀ ਅਤੇ ਵੱਖ-ਵੱਖ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ। ਪਹਿਲੀ ਰਿਹਰਸਲ ਦੌਰਾਨ ਕੇ.ਐਮ.ਆਰ.ਡੀ. ਜੈਨ ਕਾਲਜ (ਲੜਕੀਆਂ), ਮਾਡਰਨ ਕਾਲਜ ਆਫ਼ ਐਜੂਕੇਸ਼ਨ ਰਾਨਵਾ, ਸੀਤਾ ਗਰਾਮਰ ਸਕੂਲ, ਸੋਹਰਾਬ ਪਬਲਿਕ ਸਕੂਲ, ਡੀ.ਏ.ਵੀ. ਪਬਲਿਕ ਸਕੂਲ, ਅਮਨ ਵਾਟਿਕਾ ਹਾਈ ਸਕੂਲ, ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਦਿੱਲੀ ਗੇਟ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਿਰ, ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ, ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀ.ਐਮ.ਬੀ. ਕਾਨਵੈਂਟ ਸਕੂਲ ਜਮਾਲਪੁਰਾ, ਹੋਮ ਫਾਰ ਬਲਾਇੰਡ ਸਕੂਲ,ਬਸੰਤ ਵੈਲੀ ਹਾਈ ਸਕੂਲ ਸਮੇਤ ਹੋਰ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

LEAVE A REPLY

Please enter your comment!
Please enter your name here