Google search engine
HomePatiala Updatesਪਟਿਆਲਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ

ਪਟਿਆਲਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ

ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਕਲੋਨੀ, ਤ੍ਰਿਪੜੀ, ਸੁਖਰਾਮ ਕਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਜਿੰਦਰਾ ਹਸਪਤਾਲ ਵਿੱਚ ਸਿਹਤ ਕਾਰਡ ਬਣਾਉਣ ਲਈ ਸੈਂਟਰਾਂ ਦਾ ਉਦਘਾਟਨ ਕੀਤਾ ਗਿਆ।

ਸਿਹਤ ਮੰਤਰੀ ਨੇ ਲੋਕਾਂ ਨੂੰ ਯੋਜਨਾ ਅਧੀਨ ਮਿਲਣ ਵਾਲੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਸਮਝਾਈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਹੇਠ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਲਾਗੂ ਕੀਤੀ ਗਈ ਹੈ। ਇਸ ਨਾਲ ਸਰਕਾਰੀ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਦੀ ਸੁਵਿਧਾ ਉਪਲਬਧ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਦਿਲ, ਕੈਂਸਰ, ਕਿਡਨੀ, ਦਿਮਾਗ, ਰੀੜ੍ਹ ਦੀ ਹੱਡੀ, ਜਣੇਪਾ, ਨਵਜੰਮੇ ਬੱਚਿਆਂ ਦੀ ਦੇਖਭਾਲ, ਐਮਰਜੈਂਸੀ ਸੇਵਾਵਾਂ, ਹੱਡੀਆਂ ਅਤੇ ਮੋਤੀਆਬਿੰਦ ਸਮੇਤ ਕਈ ਵਿਸ਼ੇਸ਼ ਇਲਾਜ ਸ਼ਾਮਲ ਹਨ। ਦਵਾਈਆਂ, ਟੈਸਟ ਅਤੇ ਸਰਜਰੀਆਂ ਮੁਫ਼ਤ ਹੋਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਮਰੀਜ਼ ਨੂੰ ਸਿਰਫ਼ ਆਪਣਾ ਸਿਹਤ ਕਾਰਡ ਲਿਆਉਣਾ ਹੋਵੇਗਾ ਅਤੇ ਅਮੀਰ-ਗਰੀਬ, ਧਰਮ ਜਾਂ ਜਾਤੀ ਤੋਂ ਬਿਨਾਂ ਹਰ ਨਾਗਰਿਕ ਨੂੰ ਇਕਸਾਰ ਇਲਾਜ ਮਿਲੇਗਾ। ਸਰਕਾਰ ਵੱਲੋਂ ਹਸਪਤਾਲਾਂ ਨੂੰ ਇਲਾਜ ਦੀ ਲਾਗਤ ਨਿਰਧਾਰਿਤ ਸਮੇਂ ਅੰਦਰ ਅਦਾ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਹਰਜੋਤ ਕੌਰ, ਸੀ.ਐਮ.ਓ. ਜਸਵਿੰਦਰ ਸਿੰਘ, ਡਾਕਟਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments