ਰੋਪੜ, 12 ਸਤੰਬਰ 2026: ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਪਿਹੋਵਾ ਤੋਂ ਚਾਰ ਵਾਰ ਵਿਧਾਇਕ ਰਹੇ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਦੀ ਰੋਪੜ ਨੇੜੇ ਪਖਰਾਲੀ ਪਿੰਡ ਸਥਿਤ ਫਾਰਮ ਹਾਊਸ ’ਤੇ ਕਥਿਤ ਤੌਰ ’ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਘਟਨਾ ਸਮੇਂ ਗਗਨਜੋਤ ਫਾਰਮ ਹਾਊਸ ’ਤੇ ਇਕੱਲੇ ਸਨ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਲਾਸ਼ ਨੂੰ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ।
ਪੁਲੀਸ ਨੇ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਮੌਤ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ। ਗਗਨਜੋਤ ਕੁਰੂਕਸ਼ੇਤਰ ਜ਼ਿਲ੍ਹੇ ਦੇ ਗੁਮਥਲਾ ਗੜ੍ਹੂ ਪਿੰਡ ਦੇ ਦੋ ਵਾਰ ਸਰਪੰਚ ਵੀ ਰਹੇ ਸਨ। ਉਨ੍ਹਾਂ ਦੇ ਪਿਤਾ ਜਸਵਿੰਦਰ ਸਿੰਘ ਸੰਧੂ ਦੀ 2019 ਵਿੱਚ ਮੌਤ ਹੋ ਗਈ ਸੀ।






