HomePunjabਸਾਬਕਾ ਆਈਏਐਸ ਅਧਿਕਾਰੀ ਡਾ. ਸਵਰਨ ਸਿੰਘ ‘ਆਪ’ ਵਿੱਚ ਸ਼ਾਮਲ

ਸਾਬਕਾ ਆਈਏਐਸ ਅਧਿਕਾਰੀ ਡਾ. ਸਵਰਨ ਸਿੰਘ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ: ਸਾਬਕਾ ਆਈਏਐਸ ਅਧਿਕਾਰੀ ਡਾ. ਸਵਰਨ ਸਿੰਘ ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਿਰੋਪਾ ਭੇਟ ਕਰਕੇ ਸਵਾਗਤ ਕੀਤਾ।

ਇਸ ਮੌਕੇ ਗੁਰਪ੍ਰੀਤ ਸਿੰਘ ਜੀ.ਪੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਡਾ. ਸਵਰਨ ਸਿੰਘ ਪੰਜਾਬ ਸਰਕਾਰ ਵਿੱਚ ਕਈ ਅਹਿਮ ਪ੍ਰਸ਼ਾਸਕੀ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਪ੍ਰਸ਼ਾਸਨਿਕ ਖੇਤਰ ਵਿੱਚ ਉਨ੍ਹਾਂ ਦਾ ਲੰਮਾ ਤਜਰਬਾ ਰਿਹਾ ਹੈ।

ਪ੍ਰਸ਼ਾਸਨਿਕ ਸੇਵਾਵਾਂ ਦੇ ਨਾਲ-ਨਾਲ ਡਾ. ਸਵਰਨ ਸਿੰਘ ਦੀ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿੱਚ ਵੀ ਮਜ਼ਬੂਤ ਪਛਾਣ ਰਹੀ ਹੈ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਫਰੀਦਕੋਟ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵੀ ਚੋਣ ਲੜੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments