Home Punjab ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਲਾਲਜੀਤ ਭੁੱਲਰ ਖ਼ਿਲਾਫ਼ ਨਵੀਂ ਧਾਰਾ ਦਰਜ, ਮੁਸ਼ਕਲਾਂ ਵਧੀਆਂ

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਲਾਲਜੀਤ ਭੁੱਲਰ ਖ਼ਿਲਾਫ਼ ਨਵੀਂ ਧਾਰਾ ਦਰਜ, ਮੁਸ਼ਕਲਾਂ ਵਧੀਆਂ

0
1

ਚੰਡੀਗੜ੍ਹ: ਡੀਐਮ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪੁਲਿਸ ਵੱਲੋਂ ਇਸ ਕੇਸ ਵਿੱਚ ਇੱਕ ਹੋਰ ਧਾਰਾ ਜੋੜੀ ਗਈ ਹੈ, ਜਿਸ ਤਹਿਤ ਸਬੂਤ ਮਿਟਾਉਣ ਦੀ ਕੋਸ਼ਿਸ਼ (ਧਾਰਾ 238) ਨੂੰ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਹੈ।

ਭੁੱਲਰ ਉੱਤੇ ਦੋਸ਼ ਹੈ ਕਿ ਉਨ੍ਹਾਂ ਨੇ ਕੇਸ ਨਾਲ ਸੰਬੰਧਿਤ ਸਬੂਤਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਦਰਅਸਲ, ਪੁਲਿਸ ਨੇ ਭੁੱਲਰ ਦਾ ਸੱਤ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ, ਪਰ ਇਸ ਦੌਰਾਨ ਉਸਦਾ ਮੋਬਾਈਲ ਫੋਨ, ਸਿਮ ਕਾਰਡ ਅਤੇ ਡੀਵੀਆਰ ਬਰਾਮਦ ਨਹੀਂ ਹੋ ਸਕੇ, ਜਿਸ ਕਾਰਨ ਇਹ ਸ਼ੱਕ ਹੋਰ ਗਹਿਰਾ ਹੋ ਗਿਆ ਹੈ।

ਗਗਨਦੀਪ ਰੰਧਾਵਾ ਦੀ ਮੌਤ ਤੋਂ ਬਾਅਦ ਹੀ ਲਾਲਜੀਤ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਪੱਧਰ ਤੋਂ ਅਸਤੀਫਾ ਲੈ ਲਿਆ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸਦੇ ਨਾਲ ਹੀ ਪਰਿਵਾਰ ਵੱਲੋਂ ਇਸ ਮਾਮਲੇ ਦੀ CBI ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ। ਹੁਣ ਨਵੀਂ ਧਾਰਾ ਸ਼ਾਮਲ ਹੋਣ ਨਾਲ ਭੁੱਲਰ ਲਈ ਕਾਨੂੰਨੀ ਚੁਣੌਤੀਆਂ ਹੋਰ ਗੰਭੀਰ ਹੋ ਗਈਆਂ ਹਨ।

NO COMMENTS

LEAVE A REPLY

Please enter your comment!
Please enter your name here