ਜਲੰਧਰ: ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਰੇਟਾਂ ਮੁਤਾਬਕ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਐਸੋਸੀਏਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 24 ਕੈਰੇਟ ਸੋਨਾ 1,48,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਦਰਜ ਕੀਤਾ ਗਿਆ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਘਟ ਕੇ 1,37,640 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ, ਜੋ ਇੱਕ ਦਿਨ ਪਹਿਲਾਂ 1,38,010 ਰੁਪਏ ਸੀ।
ਚਾਂਦੀ ਦੀਆਂ ਕੀਮਤਾਂ ਵਿੱਚ ਵੀ ਨਰਮੀ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ 2,34,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਦਰਜ ਕੀਤੀ ਗਈ, ਜਦਕਿ ਬੀਤੇ ਦਿਨ ਇਸ ਦੀ ਕੀਮਤ 2,35,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਤਰ੍ਹਾਂ ਚਾਂਦੀ ਵਿੱਚ ਵੀ 1,000 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕਮੀ ਆਈ ਹੈ।
ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਅਤੇ ਅਮਰੀਕੀ ਡਾਲਰ ਦੀਆਂ ਗਤੀਵਿਧੀਆਂ ਦਾ ਸਿੱਧਾ ਅਸਰ ਭਾਰਤੀ ਸਰਾਫਾ ਬਾਜ਼ਾਰ ‘ਤੇ ਪੈ ਰਿਹਾ ਹੈ। ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਵੀ ਕੀਮਤਾਂ ਵਿੱਚ ਹੋਰ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ, ਇਸ ਲਈ ਖਰੀਦਦਾਰਾਂ ਨੂੰ ਤਾਜ਼ਾ ਰੇਟਾਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।







