Wednesday, August 19, 2026
Home Punjab ਸੋਨਾ-ਚਾਂਦੀ ਹੋਏ ਮਹਿੰਗੇ, ਜਾਣੋ ਅੱਜ ਦੇ ਤਾਜ਼ਾ ਰੇਟ

ਸੋਨਾ-ਚਾਂਦੀ ਹੋਏ ਮਹਿੰਗੇ, ਜਾਣੋ ਅੱਜ ਦੇ ਤਾਜ਼ਾ ਰੇਟ

0
18

ਜਲੰਧਰ: ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਜਾਰੀ ਤਾਜ਼ਾ ਕੀਮਤਾਂ ਅਨੁਸਾਰ ਸ਼ਨੀਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਤਰਾਅ-ਚੜ੍ਹਾਅ ਅਤੇ ਵਧਦੀ ਮੰਗ ਦੇ ਪ੍ਰਭਾਵ ਕਾਰਨ ਕੀਮਤੀ ਧਾਤਾਂ ਦੇ ਰੇਟ ਇੱਕ ਵਾਰ ਫਿਰ ਚੜ੍ਹੇ ਹਨ।

ਤਾਜ਼ਾ ਰੇਟਾਂ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ ਵਧ ਕੇ 1,47,000 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦਕਿ ਇੱਕ ਦਿਨ ਪਹਿਲਾਂ ਇਹ 1,45,000 ਰੁਪਏ ਸੀ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਵੀ ਵਧ ਕੇ 1,36,710 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ, ਜੋ ਬੀਤੇ ਦਿਨ 1,34,850 ਰੁਪਏ ਸੀ।

ਚਾਂਦੀ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ 2,31,200 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ, ਜਦਕਿ ਇੱਕ ਦਿਨ ਪਹਿਲਾਂ ਇਸ ਦੀ ਕੀਮਤ 2,30,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਸਰਾਫਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਵਿਸ਼ਵ ਬਾਜ਼ਾਰ ਵਿੱਚ ਕੀਮਤਾਂ ਦੇ ਉਤਰਾਅ-ਚੜ੍ਹਾਅ ਅਤੇ ਸਥਾਨਕ ਮੰਗ ਵਿੱਚ ਵਾਧੇ ਕਾਰਨ ਸੋਨੇ ਅਤੇ ਚਾਂਦੀ ਦੇ ਰੇਟਾਂ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਖਰੀਦਦਾਰਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਖਰੀਦਦਾਰੀ ਤੋਂ ਪਹਿਲਾਂ ਆਪਣੇ ਸਥਾਨਕ ਸਰਾਫਾ ਬਾਜ਼ਾਰ ਤੋਂ ਤਾਜ਼ਾ ਰੇਟ ਜ਼ਰੂਰ ਪਤਾ ਕਰ ਲੈਣ।

LEAVE A REPLY

Please enter your comment!
Please enter your name here