Tuesday, September 1, 2026
Home Punjab ਪੰਜਾਬ ’ਚ ਸੋਨਾ-ਚਾਂਦੀ ਫਿਰ ਹੋਈ ਮਹਿੰਗੀ, ਜਾਣੋ ਅੱਜ ਦੇ ਨਵੇਂ ਰੇਟ

ਪੰਜਾਬ ’ਚ ਸੋਨਾ-ਚਾਂਦੀ ਫਿਰ ਹੋਈ ਮਹਿੰਗੀ, ਜਾਣੋ ਅੱਜ ਦੇ ਨਵੇਂ ਰੇਟ

0
2

ਪੰਜਾਬ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮੰਗਲਵਾਰ ਨੂੰ ਇੱਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 1,59,200 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਸੋਮਵਾਰ ਨੂੰ ਇਹ ਕੀਮਤ 1,59,000 ਰੁਪਏ ਸੀ।

ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਵੀ ਵਧ ਕੇ 1,48,060 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਪਿਛਲੇ ਦਿਨ 22 ਕੈਰੇਟ ਸੋਨੇ ਦਾ ਰੇਟ 1,47,870 ਰੁਪਏ ਸੀ।

ਚਾਂਦੀ ਦੀ ਕੀਮਤ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ 2,43,100 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ, ਜਦਕਿ ਪਿਛਲੇ ਦਿਨ ਇਸ ਦਾ ਰੇਟ 2,42,700 ਰੁਪਏ ਸੀ।

ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਗਹਿਣੇ ਖਰੀਦਣ ਵਾਲੇ ਗਾਹਕਾਂ ’ਤੇ ਵਿੱਤੀ ਬੋਝ ਵਧ ਰਿਹਾ ਹੈ। ਮਾਹਿਰਾਂ ਮੁਤਾਬਕ ਕੀਮਤਾਂ ਵਿੱਚ ਉਤਾਰ-ਚੜ੍ਹਾਅ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਵੀ ਬਾਜ਼ਾਰ ’ਤੇ ਦੇਖਣ ਨੂੰ ਮਿਲ ਸਕਦਾ ਹੈ।

LEAVE A REPLY

Please enter your comment!
Please enter your name here