ਜਲੰਧਰ: ਸੋਮਵਾਰ ਨੂੰ ਜਾਰੀ ਤਾਜ਼ਾ ਦਰਾਂ ਅਨੁਸਾਰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 1,46,600 ਰੁਪਏ ਪ੍ਰਤੀ 10 ਗ੍ਰਾਮ, ਜਦਕਿ 22 ਕੈਰੇਟ ਸੋਨੇ ਦੀ ਕੀਮਤ 1,36,340 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ।
ਚਾਂਦੀ ਦੀਆਂ ਕੀਮਤਾਂ ਵਿੱਚ ਵੀ ਮਜ਼ਬੂਤੀ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ 2,25,900 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ‘ਤੇ ਪਹੁੰਚ ਗਈ। ਸਰਾਫਾ ਵਪਾਰੀਆਂ ਦਾ ਕਹਿਣਾ ਹੈ ਕਿ ਵਿਸ਼ਵ ਬਾਜ਼ਾਰਾਂ ਵਿੱਚ ਉਤਰਾਅ-ਚੜ੍ਹਾਅ ਅਤੇ ਸਥਾਨਕ ਮੰਗ ਕਾਰਨ ਕੀਮਤਾਂ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਇਸ ਦੇ ਨਾਲ ਹੀ ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਐਮਸੀਐਕਸ ‘ਤੇ 10 ਗ੍ਰਾਮ ਸੋਨਾ 501 ਰੁਪਏ ਚੜ੍ਹ ਕੇ 1,43,877 ਰੁਪਏ ‘ਤੇ ਪਹੁੰਚ ਗਿਆ, ਜਦਕਿ ਚਾਂਦੀ 1,951 ਰੁਪਏ ਦੀ ਤੇਜ਼ੀ ਨਾਲ 2,19,149 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ। ਗਲੋਬਲ ਮਾਰਕੀਟ ਵਿੱਚ ਵੀ ਦੋਵਾਂ ਕੀਮਤੀ ਧਾਤਾਂ ਵਿੱਚ ਮਜ਼ਬੂਤੀ ਦਾ ਰੁਝਾਨ ਬਣਿਆ ਹੋਇਆ ਹੈ।






