Monday, August 31, 2026
Home Punjab ਪੰਜਾਬ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਨਵੇਂ ਰੇਟ ਜਾਰੀ

ਪੰਜਾਬ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਨਵੇਂ ਰੇਟ ਜਾਰੀ

0
79

ਚੰਡੀਗੜ੍ਹ : ਪੰਜਾਬ ਵਿੱਚ ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਬੁੱਧਵਾਰ ਨੂੰ ਨਵੇਂ ਰੇਟ ਜਾਰੀ ਕੀਤੇ ਗਏ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ 1,56,500 ਰੁਪਏ ਤੋਂ ਵੱਧ ਕੇ 1,57,000 ਰੁਪਏ ਹੋ ਗਈ ਹੈ।

22 ਕੈਰੇਟ ਸੋਨੇ ਦੀ ਕੀਮਤ ਵੀ ਵਧ ਕੇ 1,46,010 ਰੁਪਏ ਹੋ ਗਈ ਹੈ, ਜੋ ਪਹਿਲਾਂ 1,45,550 ਰੁਪਏ ਸੀ। ਇਸੇ ਤਰ੍ਹਾਂ ਚਾਂਦੀ ਦੀ ਕੀਮਤ 2,47,500 ਰੁਪਏ ਦਰਜ ਕੀਤੀ ਗਈ ਹੈ।

ਦੂਜੇ ਪਾਸੇ, ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ 10 ਗ੍ਰਾਮ ਸੋਨੇ ਦੀ ਕੀਮਤ 1.32 ਫੀਸਦੀ ਜਾਂ 2,046 ਰੁਪਏ ਵੱਧ ਕੇ 1,53,464 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ। ਚਾਂਦੀ ਵਿੱਚ 3.59 ਫੀਸਦੀ (8,406 ਰੁਪਏ) ਦੀ ਤੇਜ਼ੀ ਦੇਖੀ ਗਈ ਹੈ ਅਤੇ ਇਸ ਦੀ ਕੀਮਤ 2,37,189 ਰੁਪਏ ‘ਤੇ ਪਹੁੰਚ ਗਈ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜਿਸ ਦਾ ਅਸਰ ਘਰੇਲੂ ਬਾਜ਼ਾਰ ‘ਤੇ ਵੀ ਵੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here