Saturday, July 11, 2026
Home Punjab ਪੰਜਾਬ ’ਚ ਸੋਨੇ ਦੀਆਂ ਕੀਮਤਾਂ ਸਥਿਰ, ਜਾਣੋ ਅੱਜ ਦੇ ਨਵੇਂ ਰੇਟ

ਪੰਜਾਬ ’ਚ ਸੋਨੇ ਦੀਆਂ ਕੀਮਤਾਂ ਸਥਿਰ, ਜਾਣੋ ਅੱਜ ਦੇ ਨਵੇਂ ਰੇਟ

0
4

ਜਲੰਧਰ: ਪੰਜਾਬ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਸੋਨੇ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਦੇ ਮੁਕਾਬਲੇ ਕੋਈ ਬਦਲਾਅ ਨਹੀਂ ਹੋਇਆ। ਹਾਲਾਂਕਿ ਚਾਂਦੀ ਦੀ ਕੀਮਤ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਚਾਂਦੀ ਖਰੀਦਣ ਵਾਲਿਆਂ ਨੂੰ ਕੁਝ ਰਾਹਤ ਮਿਲੀ ਹੈ।

ਜਲੰਧਰ ਸਰਾਫਾ ਬਾਜ਼ਾਰ ਵਿੱਚ 24 ਕੈਰੇਟ ਸੋਨੇ ਦੀ ਕੀਮਤ ₹1,47,500 ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ 22 ਕੈਰੇਟ ਸੋਨੇ ਦਾ ਭਾਅ ₹1,37,180 ਪ੍ਰਤੀ 10 ਗ੍ਰਾਮ ਰਿਹਾ। ਬੀਤੇ ਦਿਨ ਦੇ ਮੁਕਾਬਲੇ ਦੋਵਾਂ ਸ਼੍ਰੇਣੀਆਂ ਦੇ ਸੋਨੇ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਜਾਂ ਗਿਰਾਵਟ ਨਹੀਂ ਹੋਈ ਅਤੇ ਰੇਟ ਸਥਿਰ ਰਹੇ।

ਦੂਜੇ ਪਾਸੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ ਦਾ ਭਾਅ ₹2,28,000 ਪ੍ਰਤੀ ਕਿਲੋਗ੍ਰਾਮ ਦਰਜ ਕੀਤਾ ਗਿਆ, ਜਦਕਿ ਬੀਤੇ ਦਿਨ ਇਹ ਕੀਮਤ ₹2,29,600 ਪ੍ਰਤੀ ਕਿਲੋਗ੍ਰਾਮ ਸੀ। ਇਸ ਤਰ੍ਹਾਂ ਇੱਕ ਦਿਨ ਵਿੱਚ ਚਾਂਦੀ ₹1,600 ਪ੍ਰਤੀ ਕਿਲੋਗ੍ਰਾਮ ਸਸਤੀ ਹੋਈ ਹੈ।

ਪੰਜਾਬ ਦੇ ਉਲਟ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਦਿੱਲੀ ਵਿੱਚ ਸੋਨੇ ਦੀ ਕੀਮਤ ₹400 ਵਧ ਕੇ ₹1,48,500 ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਈ। ਇਸੇ ਦੌਰਾਨ ਚਾਂਦੀ ਦੀ ਕੀਮਤ ਵਿੱਚ ₹5,000 ਪ੍ਰਤੀ ਕਿਲੋਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ।

ਬਾਜ਼ਾਰ ਮਾਹਿਰਾਂ ਮੁਤਾਬਕ ਅਮਰੀਕੀ ਡਾਲਰ ਵਿੱਚ ਆਈ ਕਮਜ਼ੋਰੀ ਅਤੇ ਹੇਠਲੇ ਪੱਧਰਾਂ ’ਤੇ ਵਧੀ ਖਰੀਦਦਾਰੀ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੀਮਤੀ ਧਾਤਾਂ ਦੀ ਮੰਗ ਮਜ਼ਬੂਤ ਹੋਈ ਹੈ। ਵਿਸ਼ਵ ਬਾਜ਼ਾਰ ਦੇ ਰੁਝਾਨਾਂ ਦਾ ਅਸਰ ਘਰੇਲੂ ਸਰਾਫਾ ਬਾਜ਼ਾਰ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਕੌਮਾਂਤਰੀ ਬਾਜ਼ਾਰ ਦੀ ਸਥਿਤੀ, ਡਾਲਰ ਦੀ ਚਾਲ ਅਤੇ ਨਿਵੇਸ਼ਕਾਂ ਦੀ ਮੰਗ ਕਾਰਨ ਆਉਣ ਵਾਲੇ ਦਿਨਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਰ ਉਤਰਾਅ-ਚੜ੍ਹਾਅ ਦੇਖਿਆ ਜਾ ਸਕਦਾ ਹੈ।

 

LEAVE A REPLY

Please enter your comment!
Please enter your name here