ਦਿੱਲੀ: ਸਿਵਲ ਲਾਈਨਜ਼ ਇਲਾਕੇ ਵਿੱਚ ਰਹਿਣ ਵਾਲੀ ਕਰੀਬ 50 ਸਾਲਾ ਔਰਤ ਤੋਂ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ 200 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਪੈਸੇ ਨਾ ਦੇਣ ’ਤੇ ਉਸ ਨੂੰ ਅਤੇ ਉਸ ਦੇ ਪਤੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਪੁਲੀਸ ਮੁਤਾਬਕ ਪਹਿਲੀ ਧਮਕੀ 7 ਸਤੰਬਰ ਦੀ ਰਾਤ ਮਿਲੀ ਸੀ। ਬਾਅਦ ਵਿੱਚ ਮੁੜ ਧਮਕੀ ਮਿਲਣ ’ਤੇ ਔਰਤ ਨੇ ਸਿਵਲ ਲਾਈਨਜ਼ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ BNS ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਕੀ ਅਸਲ ਵਿੱਚ ਗੋਲਡੀ ਬਰਾੜ ਵੱਲੋਂ ਦਿੱਤੀ ਗਈ ਜਾਂ ਕਿਸੇ ਹੋਰ ਵਿਅਕਤੀ ਨੇ ਉਸ ਦੇ ਨਾਂ ਦੀ ਵਰਤੋਂ ਕੀਤੀ। ਪੁਲੀਸ ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਕਾਲ ਕਰਨ ਵਾਲੇ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ।






