Google search engine
HomePunjabਦੋਰਾਹਾ-ਧੂਰੀ ਵਾਸੀਆਂ ਲਈ ਖੁਸ਼ਖ਼ਬਰੀ: ਰੇਲਵੇ ਪੁਲਾਂ ਨੂੰ ਮਿਲੀ ਹਰੀ ਝੰਡੀ

ਦੋਰਾਹਾ-ਧੂਰੀ ਵਾਸੀਆਂ ਲਈ ਖੁਸ਼ਖ਼ਬਰੀ: ਰੇਲਵੇ ਪੁਲਾਂ ਨੂੰ ਮਿਲੀ ਹਰੀ ਝੰਡੀ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਰਾਹਾ ਅਤੇ ਧੂਰੀ ਵਿਖੇ ਨਵੇਂ ਰੇਲਵੇ ਪੁਲਾਂ ਦੇ ਨਿਰਮਾਣ ਲਈ ਸਰਕਾਰੀ ਮਨਜ਼ੂਰੀ ਦਾ ਐਲਾਨ ਕੀਤਾ ਹੈ।

  • ਦੋਰਾਹਾ ਵਿਖੇ ਲੈਵਲ ਕਰਾਸਿੰਗ ਨੰਬਰ 164-ਏ ’ਤੇ ਨਵਾਂ ਪ੍ਰੋਜੈਕਟ 70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।

  • ਧੂਰੀ ਵਿਖੇ 54 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਕਰਾਸਿੰਗ ਪ੍ਰੋਜੈਕਟ ਨੂੰ ਜਨਰਲ ਅਰੇਂਜਮੈਂਟ ਡਰਾਇੰਗ (GAD) ਨਾਲ ਪ੍ਰਵਾਨਗੀ ਮਿਲ ਗਈ ਹੈ।

ਮੰਤਰੀ ਬਿੱਟੂ ਨੇ ਦੱਸਿਆ ਕਿ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਪੁਲਾਂ ਦੇ ਬਣਨ ਨਾਲ ਰੋਜ਼ਾਨਾ ਆਉਣ-ਜਾਣ ਵਿੱਚ ਆਉਂਦੀਆਂ ਮੁਸ਼ਕਲਾਂ ਅਤੇ ਟ੍ਰੈਫਿਕ ਜਾਮ ਤੋਂ ਸਥਾਈ ਰਾਹਤ ਮਿਲੇਗੀ।
ਉਹਨਾਂ ਨੇ ਭਰੋਸਾ ਦਿਵਾਇਆ ਕਿ ਪ੍ਰੋਜੈਕਟ ਮੁਕੰਮਲ ਹੋਣ ਨਾਲ ਸਮੇਂ ਦੀ ਬਚਤ ਅਤੇ ਖੇਤਰ ਦੇ ਵਿਕਾਸ ਨੂੰ ਬੜ੍ਹਾਵਾ ਮਿਲੇਗਾ। ਸਥਾਨਕ ਵਸਨੀਕਾਂ ਅਤੇ ਰਾਹਗੀਰਾਂ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਖੁਸ਼ੀ-ਖੁਸ਼ੀ ਸਵਾਗਤ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments