Home Blog ਸਰਕਾਰੀ ਮਿਡਲ ਸਕੂਲ, ਮਾਨਬੀਬੜੀਆਂ ‘ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਸਰਕਾਰੀ ਮਿਡਲ ਸਕੂਲ, ਮਾਨਬੀਬੜੀਆਂ ‘ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ

0
33

ਮਾਨਸਾ, 23 ਅਪ੍ਰੈਲ:

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਦੇ ਯਤਨਾਂ ਸਦਕਾ ਸਰਕਾਰੀ ਮਿਡਲ ਸਕੂਲ, ਮਾਨਬੀਬੜੀਆਂ ਵਿਖੇ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰ. ਗੁਰਪ੍ਰੀਤ ਸਿੰਘ ਭੁੱਚਰ ਨੇ ਕੀਤਾ।

ਇਸ ਮੌਕੇ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਤਕਨੀਕ ਨਾਲ ਲੈਸ ਕਲਾਸ ਰੂਮ ਵਿਦਿਆਰਥੀਆਂ ਲਈ ਸਿਰਫ਼ ਪੜ੍ਹਾਈ ਦਾ ਸਥਾਨ ਨਹੀਂ, ਬਲਕਿ ਨਵੀਆਂ ਸੋਚਾਂ, ਨਵੇਂ ਸੁਪਨਿਆਂ ਅਤੇ ਨਵੀਆਂ ਸੰਭਾਵਨਾਵਾਂ ਦਾ ਕੇਂਦਰ ਬਣੇਗਾ। ਡਿਜ਼ੀਟਲ ਸਹੂਲਤਾਂ, ਬੈਠਣ ਦੇ ਸੁਚੱਜੇ ਪ੍ਰਬੰਧ ਅਤੇ ਪ੍ਰੇਰਣਾਦਾਇਕ ਮਾਹੌਲ ਨਾਲ ਪਿੰਡ ਪੱਧਰ ਦੇ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ ਨੂੰ ਉਹ ਮੌਕੇ ਮਿਲ ਰਹੇ ਹਨ ਜੋ ਸਿਰਫ਼ ਵੱਡੇ ਸ਼ਹਿਰਾਂ ਦੇ ਵੱਡੇ ਸਕੂਲਾਂ ਵਿੱਚ ਹੀ ਦਿਖਾਈ ਦਿੰਦੇ ਸਨ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਵਿਦਿਆਰਥੀਆਂ ਨੂੰ ਆਤਮਵਿਸ਼ਵਾਸੀ, ਕਾਬਲ ਅਤੇ ਭਵਿੱਖ ਲਈ ਤਿਆਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।ਇਸ ਨਾਲ ਸਰਕਾਰੀ ਸਕੂਲਾਂ ਵਿੱਚ ਸਿਰਫ਼ ਸਹੂਲਤਾਂ ਹੀ ਨਹੀਂ ਵਧ ਰਹੀਆਂ, ਸਗੋਂ ਸਿੱਖਿਆ ਦਾ ਮਿਆਰ ਵੀ ਉੱਚਾ ਹੋ ਰਿਹਾ ਹੈ।

ਇਸ ਮੌਕੇ ਅਜੈਬ ਸਿੰਘ ਹਲਕਾ ਸਿੱਖਿਆ ਕੋਆਰਡੀਨੇਟਰ, ਕੁਲਦੀਪ ਸਿੰਘ ਬਲਾਕ ਸੰਮਤੀ ਮੈਂਬਰ,ਸੁਖਜੀਤ ਸਿੰਘ ਸਰਪੰਚ,
ਰਕੇਸ਼ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ,  ਕਿਰਤਪਾਲ ਸਿੰਘ ਕਿਰਤੀ, ਭਰਭੂਰ ਸਿੰਘ, ਵਿਜੈ ਚਰਾਇਆ, ਅਮਨ ਮਾਨਸਾ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

LEAVE A REPLY

Please enter your comment!
Please enter your name here