HomeNationalਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਦੀ ਵੱਡੀ ਰਾਹਤ, ਅਫਵਾਹਾਂ ਤੋਂ ਬਚਣ ਦੀ...

ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਦੀ ਵੱਡੀ ਰਾਹਤ, ਅਫਵਾਹਾਂ ਤੋਂ ਬਚਣ ਦੀ ਅਪੀਲ

ਨਵੀਂ ਦਿੱਲੀ: ਮੱਧ ਪੂਰਬ ਵਿੱਚ ਤਣਾਅਪੂਰਨ ਹਾਲਾਤਾਂ ਦੇ ਦਰਮਿਆਨ ਭਾਰਤ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੈਟਰੋਲੀਅਮ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਵਿੱਚ ਕੱਚੇ ਤੇਲ ਦੇ ਪ੍ਰਚੁਰ ਭੰਡਾਰ ਮੌਜੂਦ ਹਨ ਅਤੇ ਸਾਰੀਆਂ ਰਿਫਾਇਨਰੀਆਂ 100 ਫ਼ੀਸਦੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕ ਅਫਵਾਹਾਂ ਤੋਂ ਘਬਰਾਉਣ ਨਾ ਅਤੇ ਬਿਨਾਂ ਲੋੜ ਦੇ ਇੰਧਨ ਸਟੌਕ ਕਰਨ ਤੋਂ ਬਚਣ। ਸਰਕਾਰ ਮੁਤਾਬਕ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਸਮੇਂ ਕੀਮਤਾਂ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਪੀਐਨਜੀ ਅਤੇ ਟ੍ਰਾਂਸਪੋਰਟ ਸੀਐਨਜੀ ਦੀ ਸਪਲਾਈ ਵੀ ਦੇਸ਼ ਭਰ ਵਿੱਚ ਪੂਰੀ ਤਰ੍ਹਾਂ ਸਧਾਰਣ ਹੈ, ਜਿਸ ਨਾਲ ਆਮ ਜਨਤਾ ਨੂੰ ਰਾਹਤ ਮਿਲੀ ਹੈ।


RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI