Home Blog ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਚੁੱਕੇ ਕ੍ਰਾਂਤੀਕਾਰੀ ਕਦਮ-ਦੇਵ...

ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਚੁੱਕੇ ਕ੍ਰਾਂਤੀਕਾਰੀ ਕਦਮ-ਦੇਵ ਮਾਨ

0
32
ਭਾਦਸੋਂ 16 ਅਪ੍ਰੈਲ:

ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਵਿਖੇ ਕਮਰੇ ਦਾ ਉਦਘਾਟਨ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਉਦਘਾਟਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਬਲਾਕ ਭਾਦਸੋਂ-2 ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਉਦਘਾਟਨ ਕੀਤਾ ਗਿਆ।
ਇਸ ਦੌਰਾਨ ਉਹਨਾਂ ਨੇ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਦੱਸਿਆ ।ਉਹਨਾਂ ਕਿਹਾ ਕਿ ਜਿਹੜੀਆਂ ਗਰੰਟੀਆਂ ਦਿੱਤੀਆਂ ਸੀ, ਉਹਨਾਂ ਨੂੰ ਪੂਰੀਆ ਕਰਨ ਉਪਰੰਤ ਹੋਰ ਵੀ ਅਨੇਕਾਂ ਕੰਮ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ। ਇਸ ਸਮੇਂ ਬੀਪੀਈਓ ਜਗਜੀਤ ਸਿੰਘ ਨੌਹਰਾ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਕੀਤੇ ਕਾਰਜਾਂ ਬਾਰੇ ਦੱਸਿਆ ।
ਸਟੇਜ ਸਕੱਤਰ ਦੀ ਭੂਮਿਕਾ ਸੰਦੀਪ ਕੁਮਾਰ ਡਕੌਂਦਾ ਵੱਲੋਂ ਨਿਭਾਈ ਗਈ। ਅਖੀਰ ਵਿੱਚ ਸੀਐੱਚਟੀ ਸਤਨਾਮ ਸਿੰਘ ਵੱਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸੂਬਾ ਉਪ ਪ੍ਰਧਾਨ ਤੇਜਿੰਦਰ ਸਿੰਘ ਖਹਿਰਾ, ਬਲਾਕ ਸੰਮਤੀ ਨਾਭਾ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਕੱਲਰਮਾਜਰੀ ,ਮਾਸਟਰ ਅਮਰੀਕ ਸਿੰਘ, ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ, ਜਸਪਾਲ ਸਿੰਘ ਚਹਿਲ ,ਜਸਪ੍ਰੀਤ ਸਿੰਘ ਗੋਬਿੰਦਪੁਰਾ, ਹਰਦੀਪ ਸਿੰਘ ਬੀਐਸਓ, ਜੀਵਨ ਚੰਦ, ਹਰਿੰਦਰ ਸਿੰਘ ਸੋਹੀ, ਅਵਤਾਰ ਸਿੰਘ, ਜਸਵਿੰਦਰ ਸਿੰਘ ,ਕੁਲਵੰਤ ਸਿੰਘ,ਮਹਿੰਦਰਪਾਲ ਗੋਇਲ ,ਮਲਕੀਤ ਸਿੰਘ, ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ ,ਹਰਜੀਤ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਸੁਖਚੈਨ ਸਿੰਘ ,ਕਾਕਾ ਸਿੰਘ, ਪਿਆਰਾ ਸਿੰਘ, ਲਖਵਿੰਦਰ ਸਿੰਘ, ਰਾਜੀਵ ਸ਼ਰਮਾ,ਭੁਪਿੰਦਰ ਕੌਰ, ਜਗਵਿੰਦਰ ਸਿੰਘ ,ਗੁਰਪ੍ਰਕਾਸ਼ ਸਿੰਘ ਪਿੰਡ ਦੇ ਪਤਵੰਤੇ ਸੱਜਣ, ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ

 

LEAVE A REPLY

Please enter your comment!
Please enter your name here