Google search engine
HomePunjabਰਾਜਪਾਲ ਗੁਲਾਬ ਚੰਦ ਕਟਾਰੀਆ 9 ਤੋਂ 12 ਫਰਵਰੀ ਤੱਕ ਸਰਹੱਦੀ ਜ਼ਿਲ੍ਹਿਆਂ ਦੇ...

ਰਾਜਪਾਲ ਗੁਲਾਬ ਚੰਦ ਕਟਾਰੀਆ 9 ਤੋਂ 12 ਫਰਵਰੀ ਤੱਕ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ‘ਤੇ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਇੱਕ ਵਾਰ ਫਿਰ ਸੂਬੇ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਖੇਤਰੀ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਉਹ 9 ਫਰਵਰੀ ਤੋਂ 12 ਫਰਵਰੀ ਤੱਕ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਇਹ ਦੌਰਾ ਪ੍ਰਸ਼ਾਸਕੀ ਦ੍ਰਿਸ਼ਟੀ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਤਿੰਨੇ ਜ਼ਿਲ੍ਹੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਹਨ।

ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਕਟਾਰੀਆ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ। ਇਸ ਦੇ ਨਾਲ ਹੀ ਉਹ ਸਿੱਖਿਆ, ਸਿਹਤ, ਸੁਰੱਖਿਆ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲੈਣਗੇ।

ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹੋਰ ਚੁਣੌਤੀਆਂ ‘ਤੇ ਵੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਰਾਜਪਾਲ ਦੇ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਸੰਬੰਧਿਤ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments