Thursday, July 16, 2026
Home Patiala Updates ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ...

ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ ਚੇਅਰਪਰਸਨ ਚੁਣੇ ਗਏ

0
20

ਪਟਿਆਲਾ: ਜ਼ਿਲ੍ਹਾ ਪਰਿਸ਼ਦ ਪਟਿਆਲਾ ਲਈ ਗੁਰਦੇਵ ਸਿੰਘ ਟਿਵਾਣਾ ਨੂੰ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ, ਜਦਕਿ ਬਿੰਦਰ ਕੌਰ ਨੂੰ ਉਪ ਚੇਅਰਪਰਸਨ ਵਜੋਂ ਚੁਣਿਆ ਗਿਆ। ਦੋਵਾਂ ਨੇ ਆਪਣੇ ਅਹੁਦੇ ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਸੰਭਾਲੇ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵੇਂ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਪਟਿਆਲਾ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਦੇਣਗੇ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਅਤੇ ਇਮਾਨਦਾਰ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ।

ਨਵ-ਚੁਣੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਪਾਰਟੀ ਨੇਤ੍ਰਿਤਵ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਮੀਟਿੰਗ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਹੇਠ ਸਰਕਾਰੀ ਨੋਟੀਫਿਕੇਸ਼ਨ ਅਤੇ ਰਿਜ਼ਰਵੇਸ਼ਨ ਨਿਯਮਾਂ ਅਨੁਸਾਰ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ।

LEAVE A REPLY

Please enter your comment!
Please enter your name here