HomeHaryana Newsਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨਾਇਬ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਚੰਡੀਗੜ੍ਹ, 25 ਨਵੰਬਰ

 ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਘਰ ਵਿੱਚ ਆਪਣੀ ਸ਼ਰਧਾ ਅਤੇ ਆਸਥਾ ਪ੍ਰਗਟਾਈ।

ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਦੇਸ਼ ਅਤੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਂਦੇ ਹੋਏ ਸਾਨੂੰ ਸਾਰਿਆਂ ਨੂੰ ਮਨੁੱਖਤਾ, ਸੇਵਾ, ਸਮਾਨਤਾ, ਭਾਈਚਾਰੇ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments