Home Blog ਗਿਆਨ ਭਾਰਤਮ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਗਿਆਨ ਭਾਰਤਮ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

0
1

ਮਾਲੇਰਕੋਟਲਾ, 16 ਅਪ੍ਰੈਲ:

ਗਿਆਨ ਭਾਰਤਮ ਮਿਸ਼ਨ ਤਹਿਤ  ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਪੁਰਾਤਨ ਹੱਥ-ਲਿਖਤ, ਪਾਂਡੂਲਿਪੀਆਂ ਤੇ ਵਿਰਾਸਤੀ ਧਰੋਹਰ ਦੇ ਸਰਵੇ ਨੂੰ ਮਿਲੇਗੀ ਰਫ਼ਤਾਰ- ਡਿਪਟੀ ਕਮਿਸ਼ਨਰ

ਨਾਗਰਿਕਾਂ ਨੂੰ “Gyan Bharatam Mission” “ਗਿਆਨ ਭਾਰਤਮ ਮਿਸ਼ਨ” ਐਪ ਡਾਊਨਲੋਡ ਕਰਕੇ ਆਪਣੀ ਵਿਰਾਸਤ ਸਾਂਝੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਚੰਡੀਗੜ੍ਹ ਵੱਲੋਂ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਸਹਿਯੋਗ ਨਾਲ ਚਲਾਏ ਜਾ ਰਹੇ “ਗਿਆਨ ਭਾਰਤਮ ਮਿਸ਼ਨ” ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਅੰਦਰ ਪੁਰਾਤਨ ਹੱਥ-ਲਿਖਤ, ਪਾਂਡੁਲਿਪੀਆਂ, ਇਤਿਹਾਸਕ ਦਸਤਾਵੇਜ਼ਾਂ ਅਤੇ ਸੱਭਿਆਚਾਰਕ ਧਰੋਹਰ ਦੀ ਪਹਿਚਾਣ ਅਤੇ ਸੰਭਾਲ ਲਈ ਸਰਵੇ ਕਾਰਜ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣਾ ਸੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਆਨ ਭਾਰਤਮ ਮਿਸ਼ਨ ਦੇ ਤਹਿਤ ਦੇਸ਼ ਭਰ ਵਿੱਚ ਪੁਰਾਣੀਆਂ ਹੱਥ-ਲਿਖਤ ਪਾਂਡੁਲਿਪੀਆਂ, ਧਾਰਮਿਕ ਗ੍ਰੰਥਾਂ ਅਤੇ ਵਿਰਾਸਤੀ ਵਸਤਾਂ ਦੀ ਖੋਜ ਕਰਕੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ ਰਾਹੀਂ ਸੰਭਾਲਿਆ ਜਾ ਰਿਹਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਪ੍ਰਮਾਣਿਕ ਜਾਣਕਾਰੀ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਮੰਦਰਾਂ, ਗੁਰਦੁਆਰਿਆਂ, ਡੇਰਿਆਂ, ਨਿੱਜੀ ਟਰੱਸਟਾਂ ਅਤੇ ਹੋਰ ਸੰਸਥਾਵਾਂ ਵਿੱਚ ਮੌਜੂਦ ਪੁਰਾਣੀਆਂ ਪਾਂਡੁਲਿਪੀਆਂ, ਗ੍ਰੰਥਾਂ, ਲਿਖਤਾਂ ਆਦਿ ਦਾ ਵਿਸਥਾਰਪੂਰਵਕ ਸਰਵੇ ਕਰਵਾਇਆ ਜਾਵੇਗਾ। ਇਸ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਘਰ-ਘਰ ਅਤੇ ਸੰਸਥਾਵਾਂ ਤੱਕ ਪਹੁੰਚ ਕਰਕੇ ਡਾਟਾ ਇਕੱਠਾ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ “Gyan Bharatam Mission” ਐਪ ਨੂੰ ਪਲੇ ਸਟੋਰ ਤੋਂ ਡਾਊਨਲੋਡ ਕਰਨ ਅਤੇ ਆਪਣੇ ਕੋਲ ਮੌਜੂਦ ਪੁਰਾਤਨ ਹਸਤਲਿਖਤ ਗ੍ਰੰਥਾਂ, ਦਸਤਾਵੇਜ਼ਾਂ ਅਤੇ ਵਿਰਾਸਤੀ ਸਮੱਗਰੀ ਦੀ ਜਾਣਕਾਰੀ ਇਸ ਐਪ ‘ਤੇ ਅਪਲੋਡ ਕਰਨ ਜਾਂ ਸਰਵੇ ਟੀਮ ਨਾਲ ਸਾਂਝੀ ਕਰਨ, ਤਾਂ ਜੋ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਮ ਨੋਡਲ ਅਫਸਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਮਨਜੀਤ ਕੌਰ ਕੌਰ,ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਥਨ ਕੇਵਲ ਸਿੰਘ, ਸਰਕਾਰੀ ਗਰਲਜ਼ ਕਾਲਜ ਦੇ ਪ੍ਰਿੰਸੀਪਲ  ਡਾ ਅਨੀਲਾ ਸੁਲਤਾਨਾ , ਮੁਹੰਮਦ ਸਾਦਿਕ,ਸਮੇਤ ਹੋਰ ਅਧਿਕਾਰੀ ਅਤੇ ਗੈਰ-ਸਰਕਾਰੀ ਮੈਂਬਰ ਮਹਈੳਦੀਨ,ਮੁਹੰਮਦ ਰਫੀ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here