ਨਵੀਂ ਦਿੱਲੀ: ਦਿੱਲੀ ਦੇ ਆਇਆ ਨਗਰ ਇਲਾਕੇ ਵਿੱਚ ਸੋਮਵਾਰ ਸਵੇਰੇ ਇੱਕ ਜਿਮ ਟ੍ਰੇਨਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ, ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਚਾਰ ਹਥਿਆਰਬੰਦ ਹਮਲਾਵਰਾਂ ਨੇ ਵਿਜੇ ਕੁਮਾਰ ’ਤੇ ਕਰੀਬ 15 ਰਾਊਂਡ ਫਾਇਰਿੰਗ ਕੀਤੀ। ਇਸ ਦੌਰਾਨ ਵਿਜੇ ਦੇ ਸਿਰ ਅਤੇ ਸਰੀਰ ਵਿੱਚ ਚਾਰ ਗੋਲੀਆਂ ਲੱਗੀਆਂ।
ਗੰਭੀਰ ਜ਼ਖ਼ਮੀ ਹੋਣ ਕਾਰਨ ਵਿਜੇ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਉਨ੍ਹਾਂ ਦੇ ਮਕਸਦ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।






