HomePunjabਇਸ ਜ਼ਿਲ੍ਹੇ ‘ਚ 31 ਜਨਵਰੀ ਨੂੰ ਸਕੂਲ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ...

ਇਸ ਜ਼ਿਲ੍ਹੇ ‘ਚ 31 ਜਨਵਰੀ ਨੂੰ ਸਕੂਲ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ): ਜ਼ਿਲ੍ਹੇ ਵਿੱਚ 31 ਜਨਵਰੀ 2026 (ਸ਼ਨੀਵਾਰ) ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਮੁਤਾਬਕ, 31 ਜਨਵਰੀ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਭਾਗ ਲੈਣਗੇ। ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ, ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਅੱਧੇ ਦਿਨ ਦੀ ਛੁੱਟੀ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ‘ਤੇ ਲਾਗੂ ਹੋਵੇਗੀ। ਹੁਕਮਾਂ ਦੀ ਤੁਰੰਤ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਸੌਂਪੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI