Google search engine
HomePatiala Updatesਹਰਪਾਲ ਚੀਮਾ ਵੱਲੋਂ ਅੱਗ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 50 ਲੱਖ...

ਹਰਪਾਲ ਚੀਮਾ ਵੱਲੋਂ ਅੱਗ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

ਪਾਤੜਾਂ, 4 ਮਈ:

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਵਿੱਤ ਮੰਤਰੀ ਦਾ ਗਊਸ਼ਾਲਾ ਨੂੰ ਵਿੱਤੀ ਸਹਾਇਤਾ ਦੇਣ ਲਈ ਧੰਨਵਾਦ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਕਾਰਨ ਗੋਦਾਮ ਵਿੱਚ ਸਟੋਰ ਕੀਤੀ ਕਈ ਟਨ ਤੂੜੀ ਸੜ ਕੇ ਸੁਆਹ ਹੋ ਗਈ ਹੈ ਅਤੇ ਗੋਦਾਮ ਦੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਨੁਕਸਾਨ ਦੀ ਭਰਪਾਈ ਲਈ ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਊਸ਼ਾਲਾ ਵਿੱਚ ਲਗਭਗ 4,000 ਗਊਵੰਸ਼ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਇੱਥੇ ਨੇੜਲੇ ਖੇਤਰਾਂ ਦੀਆਂ ਹੋਰ ਗਊਸ਼ਾਲਾਵਾਂ ਲਈ ਵੀ ਤੂੜੀ ਸਟੋਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇੱਥੋਂ ਹੋਰ ਗਊਸ਼ਾਲਾਵਾਂ ਨੂੰ ਵੀ ਤੂੜੀ ਸਪਲਾਈ ਕੀਤੀ ਜਾਂਦੀ ਹੈ, ਜਿਸ ਕਾਰਨ ਇਸ ਅੱਗ ਨਾਲ ਹੋਇਆ ਨੁਕਸਾਨ ਕਾਫ਼ੀ ਵੱਡਾ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਹ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਵਿਸਥਾਰ ਨਾਲ ਨਿਰੀਖਣ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਹੋਰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਸਕੇ।

ਵਿੱਤ ਮੰਤਰੀ ਨੇ ਇਲਾਕਾ ਨਿਵਾਸੀਆਂ ਅਤੇ ਵਲੰਟੀਅਰਾਂ ਵੱਲੋਂ ਗਊਵੰਸ਼ ਦੀ ਸੇਵਾ ਲਈ ਕੀਤੇ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਗਊ ਸੇਵਾ ਬਹੁਤ ਹੀ ਵਡਮੁੱਲੀ ਸੇਵਾ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਸਹਿਯੋਗ ਦੇਣ ਵਾਲੇ ਦਾਨੀ, ਕਿਸਾਨ ਅਤੇ ਸੇਵਾਦਾਰ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ਼ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਹੋਰ ਗਊਸ਼ਾਲਾਵਾਂ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਹੈ, ਜਿਸ ਤਹਿਤ ਪਾਤੜਾਂ ਗਊਸ਼ਾਲਾ 5 ਲੱਖ, ਘੱਗਾ ਗਊਸ਼ਾਲਾ 5 ਲੱਖ, ਹਰਿਆਉ ਕਲਾਂ ਗਊਸ਼ਾਲਾ 5 ਲੱਖ, ਬਰਾਸ ਗਊਸ਼ਾਲਾ 5 ਲੱਖ, ਕਲਬਾਣੂ ਗਊਸ਼ਾਲਾ 5 ਲੱਖ ਇਹ ਮਦਦ ਪ੍ਰਭਾਵਿਤ ਗਊਸ਼ਾਲਾਵਾਂ ਨੂੰ ਮੁੜ ਖੜ੍ਹਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗੀ।

ਇਸ ਦੌਰਾਨ ਗਊਸ਼ਾਲਾ ਦੇ ਪ੍ਰਬੰਧਕਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI