Home Haryana News ਸ਼੍ਰੀ ਭੈਣੀ ਸਾਹਿਬ ਵਿਖੇ ਬਾਬਾ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ...

ਸ਼੍ਰੀ ਭੈਣੀ ਸਾਹਿਬ ਵਿਖੇ ਬਾਬਾ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ

0
49

 

ਸ਼੍ਰੀ ਭੈਣੀ ਸਾਹਿਬ ਵਿਖੇ ਬਾਬਾ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਅਤੇ ਬਸੰਤ ਪੰਚਮੀ ਮੇਲੇ ਦੇ ਸ਼ੁਭ ਅਵਸਰ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ ਸਮਾਗਮ ਬਾਬਾ ਉਦੇ ਸਿੰਘ ਜੀ ਦੀ ਹਾਜ਼ਰੀ ਵਿੱਚ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਵੀ ਮੌਜੂਦ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਦੇ ਹਲਕਾ ਸਾਹਨੇਵਾਲ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਬਾਬਾ ਰਾਮ ਸਿੰਘ ਜੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਚਲਾਈ ਗਈ ਕੂਕਾ ਲਹਿਰ ਅਤੇ ਨਾਮਧਾਰੀ ਸਮਾਜ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਦਾ ਅਮੂਲ ਯੋਗਦਾਨ ਹਨ। ਉਨ੍ਹਾਂ ਨੇ ਦੇਸ਼ ਦੀ ਤਰੱਕੀ ਵਿੱਚ ਨਾਮਧਾਰੀ ਸਮਾਜ ਦੀ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਦੌਰਾਨ ਨਾਮਧਾਰੀ ਪਰਿਵਾਰ ਵੱਲੋਂ ਬਾਬਾ ਰਾਮ ਸਿੰਘ ਜੀ ਦੇ ਨਾਮ ’ਤੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਇੱਕ ਵਿਸ਼ੇਸ਼ ਚੇਅਰ ਸਥਾਪਿਤ ਕਰਨ ਦੀ ਮੰਗ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਲਿਖਤੀ ਮੰਗ ਮਿਲਣ ’ਤੇ ਇਸ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾਣਗੇ।

ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਪੁੱਛੇ ਗਏ ਸਵਾਲ ’ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਸੈਣੀ ਨੇ ਆਖਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੁਝ ਖਾਸ ਨਹੀਂ ਕੀਤਾ ਗਿਆ ਅਤੇ ਹੁਣ ਲੋਕਾਂ ਵਿੱਚ ਭਰਮ ਪੈਦਾ ਕਰਨ ਲਈ ਅਜਿਹੀਆਂ ਸਕੀਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ।

ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਬਿਲਕੁਲ ਢਿੱਲੀ ਹੋ ਚੁੱਕੀ ਹੈ ਅਤੇ ਲੋਕ ਭਗਵੰਤ ਮਾਨ ਸਰਕਾਰ ਤੋਂ ਨਿਰਾਸ਼ ਹਨ।

ਇਸ ਮੌਕੇ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂ ਪਵਨ ਕੁਮਾਰ (ਸਾਬਕਾ ਜ਼ਿਲ੍ਹਾ ਪ੍ਰਧਾਨ), ਨਿਸ਼ੂ ਸ਼ਰਮਾ ਸਮਰਾਲਾ, ਹੀਰਾ ਸਿੰਘ ਅਮਰਗੜ੍ਹ, ਮਨਮੀਤ ਸਿੰਘ ਚਾਵਲਾ, ਪਿੰਕੂ ਸ਼ਰਮਾ ਕੌਂਸਲਰ, ਰਸ਼ਪਾਲ ਸਿੰਘ ਸਾਹਨੇਵਾਲ, ਸੰਦੀਪ ਠਾਕੁਰ ਅਤੇ ਵਿਨੇ ਕੁਮਾਰ (ਮੰਡਲ ਪ੍ਰਧਾਨ) ਸਮੇਤ ਹੋਰ ਕਈ ਪ੍ਰਮੁੱਖ ਹਾਜ਼ਰ ਸਨ।

LEAVE A REPLY

Please enter your comment!
Please enter your name here