ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਤਬਦੀਲੀਆਂ ਕਰਦਿਆਂ ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਵਰਿੰਦਰ ਦਹੀਆ ਨੂੰ ਹਰਿਆਣਾ ਵਿਧਾਨ ਸਭਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇਹ ਫ਼ੈਸਲਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਅੰਬਾਲਾ ਦੇ ਡਿਪਟੀ ਕਮਿਸ਼ਨਰ ਅਤੇ ਆਈਏਐਸ ਅਧਿਕਾਰੀ ਅਜੈ ਸਿੰਘ ਤੋਮਰ ਦੀਆਂ ਸੇਵਾਵਾਂ ਭਾਰਤ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੀ ਨਿਯੁਕਤੀ ਨਵੀਂ ਦਿੱਲੀ ਸਥਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਡਾਇਰੈਕਟਰ ਦੇ ਅਹੁਦੇ ‘ਤੇ ਹੋਈ ਹੈ।
ਇਸ ਸਬੰਧੀ ਹੁਕਮ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਹਨ।






