‘ਅਸੀਂ ਭਾਰਤ ਦੇ ਲੋਕ, ਸਾਡੀ ਜ਼ਿੰਮੇਵਾਰੀ’ ਵਿਸ਼ੇ ’ਤੇ ਪੰਚਨਦ ਰਿਸਰਚ ਇੰਸਟੀਚਿਊਟ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਧਿਕਾਰਾਂ ਬਾਰੇ ਤਾਂ ਬਹੁਤ ਚਰਚਾ ਹੁੰਦੀ ਹੈ, ਪਰ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਮੁਕਾਬਲਤਨ ਘੱਟ ਗੱਲ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਸਾਡੇ ਅਧਿਕਾਰ ਕੀ ਹਨ, ਸਾਡੀਆਂ ਜ਼ਿੰਮੇਵਾਰੀਆਂ ਕੀ ਹਨ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਸਾਡੇ ਫਰਜ਼ ਕੀ ਹਨ।
ਉਨ੍ਹਾਂ ਨੇ ਕਿਹਾ ਕਿ ‘ਅਸੀਂ ਭਾਰਤ ਦੇ ਲੋਕ, ਸਾਡੀ ਜ਼ਿੰਮੇਵਾਰੀ’ ਵਰਗੇ ਮਹੱਤਵਪੂਰਨ ਵਿਸ਼ੇ ’ਤੇ ਵਿਚਾਰ-ਵਟਾਂਦਰਾ ਕਰਨ ਲਈ ਇਕੱਠੇ ਹੋਣਾ ਆਪਣੇ ਆਪ ਵਿੱਚ ਇੱਕ ਸਾਰਥਕ ਅਤੇ ਸ਼ਲਾਘਾਯੋਗ ਪਹਿਲਕਦਮੀ ਹੈ। ਇਹ ਪਹਿਲਕਦਮੀ ਨਾਗਰਿਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਅਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕਰਦੀ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਮੌਲਿਕ ਫਰਜ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਪਰ ਲੰਬੇ ਸਮੇਂ ਤੱਕ ਅਧਿਕਾਰਾਂ ਬਾਰੇ ਵਧੇਰੇ ਅਤੇ ਫਰਜ਼ਾਂ ਬਾਰੇ ਘੱਟ ਚਰਚਾ ਹੁੰਦੀ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਵਿਚਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਨਗੇ ਅਤੇ ਦੇਸ਼ ਵਾਸੀਆਂ ਨੂੰ ਰਾਸ਼ਟਰ ਪ੍ਰਤੀ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕਰਨਗੇ।
ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਦੀ ਪ੍ਰਸਤਾਵਨਾ ਦੇ ਪਹਿਲੇ ਸ਼ਬਦ ਹਨ— ‘ਅਸੀਂ, ਭਾਰਤ ਦੇ ਲੋਕ।’ ਇਹ ਸ਼ਬਦ ਸਾਨੂੰ ਯਾਦ ਦਿਵਾਉਂਦੇ ਹਨ ਕਿ ਭਾਰਤ ਦੀ ਲੋਕਤੰਤਰੀ ਵਿਵਸਥਾ ਦਾ ਅਸਲ ਆਧਾਰ ਦੇਸ਼ ਦੀ ਜਨਤਾ ਹੈ। ਸਾਡਾ ਸੰਵਿਧਾਨ ਸਾਨੂੰ ਅਧਿਕਾਰ ਪ੍ਰਦਾਨ ਕਰਦਾ ਹੈ ਅਤੇ ਸਾਡੀ ਆਜ਼ਾਦੀ ਤੇ ਮਾਣ-ਸਨਮਾਨ ਦੀ ਰੱਖਿਆ ਕਰਦਾ ਹੈ। ਇਸ ਦੇ ਨਾਲ ਹੀ, ਇਹ ਸਾਡੇ ਤੋਂ ਇਹ ਉਮੀਦ ਵੀ ਰੱਖਦਾ ਹੈ ਕਿ ਅਸੀਂ ਦੇਸ਼, ਸਮਾਜ ਅਤੇ ਇੱਕ-ਦੂਜੇ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਈਏ।
ਉਨ੍ਹਾਂ ਨੇ ਕਿਹਾ ਕਿ ਅਧਿਕਾਰ ਸਾਨੂੰ ਤਾਕਤ ਦਿੰਦੇ ਹਨ, ਜਦਕਿ ਜ਼ਿੰਮੇਵਾਰੀਆਂ ਉਸ ਤਾਕਤ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਜਦੋਂ ਅਧਿਕਾਰਾਂ ਅਤੇ ਫਰਜ਼ਾਂ ਵਿਚਕਾਰ ਸੰਤੁਲਨ ਬਣਿਆ ਰਹਿੰਦਾ ਹੈ ਅਤੇ ਦੋਵੇਂ ਇੱਕ-ਦੂਜੇ ਦੇ ਪੂਰਕ ਬਣਦੇ ਹਨ, ਤਾਂ ਹੀ ਲੋਕਤੰਤਰ ਮਜ਼ਬੂਤ ਹੁੰਦਾ ਹੈ ਅਤੇ ਦੇਸ਼ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਅੱਗੇ ਵਧਦਾ ਹੈ।



