HomeHaryana Newsਹਰਿਆਣਵੀ ਗਾਇਕ ਅੰਕਿਤ ਬਾਲੀਯਾਨ ਕਤਲਕਾਂਡ: ਯੂਪੀ ਪੁਲਿਸ ਨੇ ਦੋ ਸ਼ੂਟਰਾਂ ਦਾ ਐਨਕਾਊਂਟਰ...

ਹਰਿਆਣਵੀ ਗਾਇਕ ਅੰਕਿਤ ਬਾਲੀਯਾਨ ਕਤਲਕਾਂਡ: ਯੂਪੀ ਪੁਲਿਸ ਨੇ ਦੋ ਸ਼ੂਟਰਾਂ ਦਾ ਐਨਕਾਊਂਟਰ ਕੀਤਾ

ਹਰਿਆਣਾ/ਸ਼ਾਮਲੀ (ਯੂਪੀ): ਹਰਿਆਣਵੀ ਗਾਇਕ ਅੰਕਿਤ ਬਾਲੀਯਾਨ ਕਤਲਕਾਂਡ ਵਿੱਚ ਯੂਪੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਕਥਿਤ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਮੁਤਾਬਕ ਮਾਰੇ ਗਏ ਬਦਮਾਸ਼ਾਂ ਦੀ ਪਛਾਣ ਸੁਮਿਤ ਅਤੇ ਮੋਹਿਤ, ਦੋਵੇਂ ਸੋਨੀਪਤ ਵਾਸੀਆਂ ਵਜੋਂ ਹੋਈ ਹੈ। ਦੋਵਾਂ ’ਤੇ 50-50 ਹਜ਼ਾਰ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ ਅਤੇ ਉਹ ਕਥਿਤ ਤੌਰ ’ਤੇ ਗੋਗੀ ਗੈਂਗ ਨਾਲ ਜੁੜੇ ਸ਼ੂਟਰ ਸਨ।

ਸ਼ਾਮਲੀ ਦੇ ਐਸ.ਪੀ. ਨਰਿੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਦੋਵੇਂ ਸ਼ੂਟਰ ਮੋਟਰਸਾਈਕਲ ’ਤੇ ਸੋਨੀਪਤ ਵੱਲ ਜਾ ਰਹੇ ਸਨ। ਸੂਚਨਾ ਮਿਲਣ ’ਤੇ ਪੁਲਿਸ ਨੇ ਇੰਡਸਟਰੀਅਲ ਥਾਣਾ ਖੇਤਰ ਵਿੱਚ ਉਨ੍ਹਾਂ ਨੂੰ ਘੇਰ ਲਿਆ। ਪੁਲਿਸ ਅਨੁਸਾਰ, ਫੜੇ ਜਾਣ ਦੇ ਡਰੋਂ ਦੋਵਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ।

ਦੋਵਾਂ ਪਾਸਿਆਂ ਤੋਂ ਕਰੀਬ 20 ਰਾਊਂਡ ਫਾਇਰਿੰਗ ਹੋਣ ਦੀ ਗੱਲ ਸਾਹਮਣੇ ਆਈ ਹੈ। ਗੋਲੀਬਾਰੀ ਵਿੱਚ ਸੁਮਿਤ ਅਤੇ ਮੋਹਿਤ ਜ਼ਖਮੀ ਹੋ ਗਏ। ਪੁਲਿਸ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਮੁਤਾਬਕ ਪੰਜ ਦਿਨ ਪਹਿਲਾਂ ਅੰਕਿਤ ਬਾਲੀਯਾਨ ਦੀ ਇੱਕ ਜਿਮ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਵਾਰਦਾਤ ਵਿੱਚ ਸੁਮਿਤ ਅਤੇ ਮੋਹਿਤ ਸਮੇਤ ਚਾਰ ਵਿਅਕਤੀਆਂ ਦੀ ਸ਼ਮੂਲੀਅਤ ਦੱਸੀ ਜਾ ਰਹੀ ਹੈ। ਬਾਕੀ ਦੋ ਕਥਿਤ ਸਾਥੀ ਸਤਿਅਮ ਅਤੇ ਆਰੀਅਨ ਹਾਲੇ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments