HomePunjabਸਵਾਈਨ ਫਲੂ ਦਾ ਮਾਮਲਾ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਹਰਕਤ ਵਿੱਚ

ਸਵਾਈਨ ਫਲੂ ਦਾ ਮਾਮਲਾ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਹਰਕਤ ਵਿੱਚ

ਖੰਨਾ: ਖੰਨਾ ਵਿੱਚ ਸਵਾਈਨ ਫਲੂ ਦਾ ਇੱਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਕਿਸਾਨ ਇਨਕਲੇਵ ਦੇ ਰਹਿਣ ਵਾਲੇ ਕਰੀਬ 58 ਸਾਲਾ ਵਿਅਕਤੀ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ।

ਜਾਣਕਾਰੀ ਅਨੁਸਾਰ ਉਕਤ ਵਿਅਕਤੀ ਧਾਰਮਿਕ ਯਾਤਰਾ ’ਤੇ ਗਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ ਉਸ ਦੀ ਸਿਹਤ ਖਰਾਬ ਹੋ ਗਈ। ਬਿਮਾਰ ਹੋਣ ਤੋਂ ਬਾਅਦ ਉਸ ਨੇ ਮਲੇਰਕੋਟਲਾ ਰੋਡ ਸਥਿਤ ਇੱਕ ਹਸਪਤਾਲ ਤੋਂ ਇਲਾਜ ਕਰਵਾਇਆ, ਪਰ ਸਿਹਤ ਵਿੱਚ ਸੁਧਾਰ ਨਾ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ।

ਡੀਐਮਸੀ ਹਸਪਤਾਲ ਵਿੱਚ ਕੀਤੀ ਗਈ ਜਾਂਚ ਦੌਰਾਨ ਵਿਅਕਤੀ ਦੇ ਸਵਾਈਨ ਫਲੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਲੁਧਿਆਣਾ ਸਿਹਤ ਵਿਭਾਗ ਵੱਲੋਂ ਖੰਨਾ ਦੇ ਸਿਹਤ ਵਿਭਾਗ ਨੂੰ ਵੀ ਇਸ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ।

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਖੰਨਾ ਸਿਹਤ ਵਿਭਾਗ ਦੀ ਟੀਮ ਵੱਲੋਂ ਕਿਸਾਨ ਇਨਕਲੇਵ ਵਿੱਚ ਮਰੀਜ਼ ਦੇ ਘਰ ਅਤੇ ਆਸ-ਪਾਸ ਦੇ ਇਲਾਕੇ ਦਾ ਜਾਇਜ਼ਾ ਲਿਆ ਗਿਆ। ਹਾਲਾਂਕਿ ਜਦੋਂ ਸਿਹਤ ਵਿਭਾਗ ਦੀ ਟੀਮ ਮਰੀਜ਼ ਦੇ ਘਰ ਪਹੁੰਚੀ ਤਾਂ ਉੱਥੇ ਕੋਈ ਵੀ ਮੌਜੂਦ ਨਹੀਂ ਸੀ।

ਸਿਹਤ ਵਿਭਾਗ ਵੱਲੋਂ ਮਾਮਲੇ ਸਬੰਧੀ ਅਗਲੇਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਬਾਰੇ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments