Sunday, July 19, 2026
Home Patiala Updates ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ, ਪਿੰਡਾਂ ਵਿੱਚ...

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ, ਪਿੰਡਾਂ ਵਿੱਚ ਆਉਣਗੀਆਂ ਮੋਬਾਈਲ ਪਸ਼ੂ ਕਲੀਨਿਕ ਬੱਸਾਂ, ਪਸ਼ੂ ਪਾਲਕਾਂ ਲਈ ਵੱਡਾ ਫਾਇਦਾ

0
42

ਪਟਿਆਲਾ : ਪਟਿਆਲਾ ਦਿਹਾਤੀ ਖੇਤਰ ਲਈ ਅੱਜ ਦਾ ਦਿਨ ਇਕ ਇਤਿਹਾਸਕ ਮੌਕੇ ਵਜੋਂ ਸਾਹਮਣੇ ਆਇਆ, ਜਦੋਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ਵੱਡੇ ਐਲਾਨ ਕੀਤੇ ਗਏ।  ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਦਿਆਂ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਵਿਕਾਸ ਲਈ 77 ਕਰੋੜ ਰੁਪਏ ਦੀ ਵੱਡੀ ਰਾਸ਼ੀ ਜਾਰੀ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਕਦਮਾਂ ਦਾ ਐਲਾਨ ਕੀਤਾ। ਓਹਨਾ ਸਰਪੰਚਾਂ ਨੂੰ 5-5 ਲੱਖ ਰੁਪਏ ਦੇ ਚੈਕ ਵੀ ਸੌਂਪੇ , ਜਿਸ ਨਾਲ ਪਿੰਡ ਪੱਧਰ ‘ਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਇਹ ਫੰਡ ਪਿੰਡਾਂ ਵਿੱਚ ਸੜਕਾਂ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਲਈ ਵਰਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਸਿਰਫ਼ ਢਾਂਚਾਗਤ ਵਿਕਾਸ ਹੀ ਨਹੀਂ, ਸਗੋਂ ਹਰ ਪਿੰਡ ਅਤੇ ਹਰ ਸ਼ਹਿਰ ਨੂੰ ਸੁਚੱਜਾ, ਸਾਫ਼-ਸੁਥਰਾ ਅਤੇ ਤੰਦਰੁਸਤ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਅੱਜ ਪਟਿਆਲਾ ਵਿਖੇ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਇਕ ਵਾਰ ਫਿਰ ਪੂਰਾ ਕਰਦਿਆਂ ਲੋਕਾਂ ਦੇ ਸਫ਼ਰ ਨੂੰ ਸੁਖਾਲਾ ਬਣਾਉਣ ਲਈ 6 ਮੁਫ਼ਤ ਬੱਸਾਂ ਦੀ ਸ਼ੁਰੂਆਤ ਕੀਤੀ ਗਈ। ਸਿਹਤ ਮੰਤਰੀ ਵੱਲੋਂ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜਿਸ ਨਾਲ ਪਿੰਡਾਂ ਦੇ ਵਿਦਿਆਰਥੀਆਂ, ਮਜ਼ਦੂਰਾਂ ਅਤੇ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਓਹਨਾ ਕਿਹਾ ਕਿ ਹੁਣ ਪਿੰਡਾਂ ਵਿੱਚ 2 ਮੋਬਾਈਲ ਪਸ਼ੂ ਕਲੀਨਿਕ ਬੱਸਾਂ ਵੀ ਪਹੁੰਚਣਗੀਆਂ, ਜੋ ਪਸ਼ੂਆਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਇਲਾਜ ਪ੍ਰਦਾਨ ਕਰਨਗੀਆਂ। ਇਹ ਸਹੂਲਤ ਪਸ਼ੂ ਪਾਲਕਾਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰੇਗੀ।

ਇਸ ਮੌਕੇ ਸਥਾਨਕ ਲੋਕਾਂ ਅਤੇ ਪਿੰਡ ਪ੍ਰਧਾਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਕਦਮ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣਗੇ।

ਅੰਤ ਵਿੱਚ, ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਅਤੇ ਆਪਣੇ ਇਲਾਕਿਆਂ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਤੰਦਰੁਸਤ ਬਣਾਉਣ ਵਿੱਚ ਸਹਿਯੋਗ ਦੇਣ।

ਇਸ ਮੌਕੇ ਚੇਅਰਮੈਨ ਇੰਪਰੂਵਮੇਂਟ ਟਰੱਸਟ ਹਰਪਾਲ ਸਿੰਘ ਵਿਰਕ , ਜਸਵੀਰ ਗਾਂਧੀ, ਸੁਰੇਸ਼ ਰਾਏ, ਜੈ ਸ਼ੰਕਰ, ਗੱਜਣ ਸਿੰਘ ਤੋਂ ਇਲਾਵਾ ਪਿੰਡਾ ਦੇ ਪੰਚ ਸਰਪੰਚ ਵੱਡੀ ਗਿਣਤੀ ਵਿਚ ਮੌਜੂਦ ਸਨ।

LEAVE A REPLY

Please enter your comment!
Please enter your name here