HomePatiala Updatesਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ...

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ

*ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਸਮੇਤ ਅੰਮ੍ਰਿਤਸਰ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕਰਨਗੇ ਦਰਸ਼ਨ- ਡਾ.ਬਲਬੀਰ ਸਿੰਘ*

*ਯਾਤਰੀਆਂ ਨੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ*

ਪਟਿਆਲਾ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰਾ, ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ।

ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।

ਇਸ ਮੌਕੇ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments