HomePunjabਪੰਜਾਬ ’ਚ ਅਜੇ ਜਾਰੀ ਰਹੇਗੀ ਗਰਮੀ ਤੇ ਹੁੰਮਸ, 12 ਜ਼ਿਲ੍ਹਿਆਂ ’ਚ ਮੀਂਹ...

ਪੰਜਾਬ ’ਚ ਅਜੇ ਜਾਰੀ ਰਹੇਗੀ ਗਰਮੀ ਤੇ ਹੁੰਮਸ, 12 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਸੁਸਤ ਹੋਣ ਕਾਰਨ ਲੋਕਾਂ ਨੂੰ ਅਜੇ ਵੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।

ਚੰਡੀਗੜ੍ਹ ਵਿੱਚ ਵੀ ਅੰਸ਼ਕ ਬੱਦਲਵਾਈ ਰਹਿਣ ਦੇ ਨਾਲ ਇੱਕ-ਦੋ ਵਾਰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

ਇਸ ਦੌਰਾਨ ਫਰੀਦਕੋਟ 38.3 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਮਾਨਸੂਨ ਦੀ ਸੁਸਤ ਰਫ਼ਤਾਰ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਅਤੇ ਹੁੰਮਸ ਤੋਂ ਤੁਰੰਤ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments