Tuesday, June 9, 2026
Google search engine
HomePunjabਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ, 11 ਜੂਨ ਤੋਂ ਮੌਸਮ...

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ, 11 ਜੂਨ ਤੋਂ ਮੌਸਮ ਬਦਲਣ ਦੇ ਆਸਾਰ

ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਸੂਬੇ ਦੇ ਅੱਠ ਜ਼ਿਲ੍ਹਿਆਂ ਲਈ ਹੀਟਵੇਵ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਉੱਚ ਪੱਧਰ ’ਤੇ ਬਣਿਆ ਰਹੇਗਾ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਜਿਨ੍ਹਾਂ ਜ਼ਿਲ੍ਹਿਆਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ। ਇਸ ਦੇ ਨਾਲ ਹੀ ਪਠਾਨਕੋਟ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ, ਜਿੱਥੇ ਹਵਾ ਦੀ ਰਫ਼ਤਾਰ 44 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਹ ਆਮ ਤਾਪਮਾਨ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ 44.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਹੋਇਆ।

ਮਾਹਿਰਾਂ ਦਾ ਕਹਿਣਾ ਹੈ ਕਿ 10 ਜੂਨ ਤੱਕ ਗਰਮੀ ਦਾ ਇਹ ਦੌਰ ਜਾਰੀ ਰਹਿ ਸਕਦਾ ਹੈ। ਹਾਲਾਂਕਿ 11 ਜੂਨ ਤੋਂ ਮੌਸਮ ਵਿੱਚ ਤਬਦੀਲੀ ਦੇ ਸੰਕੇਤ ਮਿਲ ਰਹੇ ਹਨ। ਇਸ ਦੌਰਾਨ ਪੰਜਾਬ ਦੇ ਕਈ ਖੇਤਰਾਂ ਵਿੱਚ ਮੀਂਹ, ਗਰਜ-ਚਮਕ ਅਤੇ ਕੁਝ ਥਾਵਾਂ ’ਤੇ ਗੜੇ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI