HomePunjabਚੰਡੀਗੜ੍ਹ ਅਤੇ ਪੰਜਾਬ ਵਿੱਚ ਹੀਟਵੇਵ ਦਾ ਅਲਰਟ, ਅਗਲੇ 6 ਦਿਨ ਹੋਰ ਵਧੇਗੀ...

ਚੰਡੀਗੜ੍ਹ ਅਤੇ ਪੰਜਾਬ ਵਿੱਚ ਹੀਟਵੇਵ ਦਾ ਅਲਰਟ, ਅਗਲੇ 6 ਦਿਨ ਹੋਰ ਵਧੇਗੀ ਗਰਮੀ

ਚੰਡੀਗੜ੍ਹ/ਪੰਜਾਬ: ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਅਗਲੇ 5 ਤੋਂ 6 ਦਿਨਾਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸਮੇਤ ਦੱਖਣੀ ਅਤੇ ਦੱਖਣ-ਪੱਛਮੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਟਿਆਲਾ ਵਿੱਚ 42 ਡਿਗਰੀ, ਲੁਧਿਆਣਾ ਵਿੱਚ 41.6 ਡਿਗਰੀ ਅਤੇ ਪਠਾਨਕੋਟ ਵਿੱਚ 40.6 ਡਿਗਰੀ ਤਾਪਮਾਨ ਦਰਜ ਹੋਇਆ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਉੱਤਰ-ਪੱਛਮ ਤੋਂ ਚੱਲ ਰਹੀਆਂ ਗਰਮ ਅਤੇ ਖੁਸ਼ਕ ਹਵਾਵਾਂ ਇਸ ਤਾਪਮਾਨ ਵਾਧੇ ਦਾ ਮੁੱਖ ਕਾਰਨ ਹਨ। ਲੋਕਾਂ ਨੂੰ ਦੁਪਹਿਰ 12 ਤੋਂ 4 ਵਜੇ ਦਰਮਿਆਨ ਬਾਹਰ ਜਾਣ ਤੋਂ ਬਚਣ, ਸਿਰ ਢੱਕ ਕੇ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments