HomePunjabਮਾਰਚ ਦੀ ਸ਼ੁਰੂਆਤ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ ਗਰਮੀ ਦਾ ਜ਼ੋਰ, ਤਾਪਮਾਨ 5...

ਮਾਰਚ ਦੀ ਸ਼ੁਰੂਆਤ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ ਗਰਮੀ ਦਾ ਜ਼ੋਰ, ਤਾਪਮਾਨ 5 ਡਿਗਰੀ ਤੋਂ ਵੱਧ ਚੜ੍ਹਿਆ

ਚੰਡੀਗੜ੍ਹ: ਮਾਰਚ ਦੇ ਪਹਿਲੇ ਹੀ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਹਾਲਾਂਕਿ 0.1 ਡਿਗਰੀ ਸੈਲਸੀਅਸ ਦੀ ਹਲਕੀ ਗਿਰਾਵਟ ਵੀ ਨੋਟ ਕੀਤੀ ਗਈ।

ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਰਿਹਾ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ, ਜਿਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਸ਼ਾਮਲ ਹਨ, ਵਿੱਚ ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਹੋਰ ਵਧ ਸਕਦਾ ਹੈ।

ਅਗਲੇ ਦਿਨਾਂ ਵਿੱਚ ਤਾਪਮਾਨ ਆਮ ਨਾਲੋਂ 4 ਤੋਂ 7 ਡਿਗਰੀ ਸੈਲਸੀਅਸ ਵੱਧ ਰਹਿ ਸਕਦਾ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 27 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 10 ਤੋਂ 15 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ।

ਮੌਸਮ ਵਿਭਾਗ ਦੇ ਮੁਤਾਬਕ ਉੱਤਰ-ਪੱਛਮੀ ਭਾਰਤ ‘ਤੇ ਸਰਗਰਮ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਹ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ। 4 ਮਾਰਚ ਤੋਂ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋ ਸਕਦੀ ਹੈ, ਪਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹੇਗਾ।

7 ਮਾਰਚ ਤੱਕ ਮੀਂਹ ਜਾਂ ਬਰਫ਼ਬਾਰੀ ਦੀ ਕੋਈ ਸੰਭਾਵਨਾ ਨਹੀਂ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ 10 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਸਥਿਰ ਰਹਿਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments