Friday, July 17, 2026
Home National ਉੱਤਰੀ ਅਤੇ ਮੱਧ ਭਾਰਤ ਵਿੱਚ ਭਿਆਨਕ ਗਰਮੀ ਦਾ ਕਹਿਰ, ਕਈ ਸ਼ਹਿਰਾਂ ਵਿੱਚ...

ਉੱਤਰੀ ਅਤੇ ਮੱਧ ਭਾਰਤ ਵਿੱਚ ਭਿਆਨਕ ਗਰਮੀ ਦਾ ਕਹਿਰ, ਕਈ ਸ਼ਹਿਰਾਂ ਵਿੱਚ ਪਾਰਾ 47 ਡਿਗਰੀ ਦੇ ਨੇੜੇ

0
25

ਦੇਸ਼: ਉੱਤਰੀ ਅਤੇ ਮੱਧ ਭਾਰਤ ਦੇ ਕਈ ਰਾਜ ਇਸ ਸਮੇਂ ਭਿਆਨਕ ਗਰਮੀ ਅਤੇ ਲੂ ਦੀ ਚਪੇਟ ਵਿੱਚ ਹਨ। ਉੱਤਪ ਪ੍ਰਦੇਸ਼ ਦਾ ਬੰਦਾ ਮੰਗਲਵਾਰ ਨੂੰ ਦੇਸ਼ ਦਾ ਸਭ ਤੋਂ ਗਰਮ ਖੇਤਰ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 47.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਭਾਗ ਨੇ ਬਾਂਦਾ ਸਮੇਤ ਕਈ ਇਲਾਕਿਆਂ ਵਿੱਚ “ਭਿਆਨਕ ਲੂ” ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਜਦੋਂ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਜਾਂਦਾ ਹੈ ਤਾਂ ਹੀਟਵੇਵ ਦੀ ਸਥਿਤੀ ਮੰਨੀ ਜਾਂਦੀ ਹੈ। ਇਸ ਕਾਰਨ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਲੋਕਾਂ ਨੂੰ ਬੇਹੱਦ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਾਂਦਾ ਤੋਂ ਇਲਾਵਾ ਓਰਲ ਵਿੱਚ 45.8 ਡਿਗਰੀ, ਝਾਂਸੀ ਵਿੱਚ 45.5 ਡਿਗਰੀ, ਪ੍ਰਯਾਗਰਾਜ ਵਿੱਚ 45.4 ਡਿਗਰੀ, ਆਗਰਾ ਵਿੱਚ 45.3 ਡਿਗਰੀ ਅਤੇ ਹਮੀਰਪੁਰ ਵਿੱਚ 45.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਕਈ ਥਾਵਾਂ ‘ਤੇ ਰਾਤ ਵੇਲੇ ਵੀ ਗਰਮੀ ਕਾਇਮ ਰਹੀ, ਜਿਸ ਨਾਲ ਲੋਕਾਂ ਨੂੰ ਰਾਹਤ ਨਹੀਂ ਮਿਲੀ।

ਰਾਜਸਥਾਨ ਵਿੱਚ ਸ੍ਰੀ ਗੰਗਾਨਗਰ ਸਭ ਤੋਂ ਗਰਮ ਰਿਹਾ, ਜਿੱਥੇ ਪਾਰਾ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਬੀਕਾਨੇਰ ਅਤੇ ਫਲੋਡੀ ਵਿੱਚ 46 ਡਿਗਰੀ, ਜਦਕਿ ਜੈਸਲਮੇਰ ਵਿੱਚ 45.6 ਅਤੇ ਕੋਟਾ ਵਿੱਚ 45.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮਹਾਂਰਾਸ਼ਟਰ ਦੇ ਵਿਦਰਭ ਖੇਤਰ ਵਿੱਚ ਵੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਬ੍ਰਹਮਪੁਰੀ ਵਿੱਚ 46.6 ਡਿਗਰੀ, ਚੰਦਰਪੁਰ ਵਿੱਚ 46.4 ਡਿਗਰੀ ਅਤੇ ਨਾਗਪੁਰ ਵਿੱਚ 45.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਹਰਿਆਣਾ ਦਾ ਸਿਰਸਾ 46 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਰੋਹਤਕ ਵਿੱਚ ਤਾਪਮਾਨ 45.6 ਡਿਗਰੀ ਤੱਕ ਪਹੁੰਚ ਗਿਆ। ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਪਾਰਾ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਨਵੀਂ ਦਿੱਲੀ ਵਿੱਚ ਵੀ ਗਰਮੀ ਦੀ ਲਹਿਰ ਦਾ ਅਸਰ ਸਾਫ਼ ਦੇਖਣ ਨੂੰ ਮਿਲਿਆ। ਸਫਦਰਜੰਗ ਵੇਧਸ਼ਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਨੇ 29 ਮਈ ਤੋਂ ਦਿੱਲੀ ਵਿੱਚ ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

LEAVE A REPLY

Please enter your comment!
Please enter your name here