Thursday, September 3, 2026
Home Haryana News ਹਰਿਆਣਾ ’ਚ ਸੜਕਾਂ ’ਤੇ ਨਹੀਂ ਦਿਖਣਗੇ ਬੇਸਹਾਰਾ ਪਸ਼ੂ, ਹਰੇਕ ਗਊਵੰਸ਼ ਦੀ ਹੋਵੇਗੀ...

ਹਰਿਆਣਾ ’ਚ ਸੜਕਾਂ ’ਤੇ ਨਹੀਂ ਦਿਖਣਗੇ ਬੇਸਹਾਰਾ ਪਸ਼ੂ, ਹਰੇਕ ਗਊਵੰਸ਼ ਦੀ ਹੋਵੇਗੀ ਟੈਗਿੰਗ: ਸੀਐਮ ਸੈਣੀ

0
1
nayab saini

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ’ਤੇ ਬੇਸਹਾਰਾ ਗਊਵੰਸ਼ ਨਜ਼ਰ ਨਹੀਂ ਆਉਣਾ ਚਾਹੀਦਾ। ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਬੇਸਹਾਰਾ ਪਸ਼ੂਆਂ ਨੂੰ ਫੜਨ ਅਤੇ ਹਰ ਪਸ਼ੂ ਦੀ ਟੈਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਸਕੱਤਰੇਤ ਵਿਖੇ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਸ਼ੂਆਂ ਦੀ ਪਛਾਣ ਯਕੀਨੀ ਹੋਣ ਨਾਲ ਜੇਕਰ ਕੋਈ ਪਸ਼ੂ ਘਰ ਜਾਂ ਗਊਸ਼ਾਲਾ ਤੋਂ ਬਾਹਰ ਮਿਲਦਾ ਹੈ ਤਾਂ ਸਬੰਧਤ ਪਸ਼ੂ ਪਾਲਕ ਦੀ ਜ਼ਿੰਮੇਵਾਰੀ ਤੈਅ ਕਰਕੇ ਕਾਰਵਾਈ ਕੀਤੀ ਜਾ ਸਕੇਗੀ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਬੇਸਹਾਰਾ ਗਊਵੰਸ਼, ਗਊਸ਼ਾਲਾਵਾਂ ਦੀਆਂ ਵਿਵਸਥਾਵਾਂ, ਗੋ-ਅਭਯਾਰਣ, ਨਸਲ ਸੁਧਾਰ ਅਤੇ ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ।

ਪਸ਼ੂ ਖੁੱਲ੍ਹੇ ਛੱਡਣ ਵਾਲਿਆਂ ’ਤੇ ਹੋਵੇਗੀ ਸਖ਼ਤੀ

ਅਧਿਕਾਰੀਆਂ ਨੇ ਦੱਸਿਆ ਕਿ ਕੁਝ ਪਸ਼ੂ ਪਾਲਕ ਸਵੇਰੇ ਅਤੇ ਸ਼ਾਮ ਦੁੱਧ ਕੱਢਣ ਤੋਂ ਬਾਅਦ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਛੱਡ ਦਿੰਦੇ ਹਨ। ਇਸ ਕਾਰਨ ਪਸ਼ੂ ਸੜਕਾਂ ’ਤੇ ਘੁੰਮਦੇ ਹਨ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਮੀਟਿੰਗ ਵਿੱਚ ਅਜਿਹੇ ਪਸ਼ੂ ਪਾਲਕਾਂ ’ਤੇ ਪਹਿਲੀ ਵਾਰ 11 ਹਜ਼ਾਰ ਰੁਪਏ, ਦੂਜੀ ਵਾਰ 21 ਹਜ਼ਾਰ ਰੁਪਏ ਜੁਰਮਾਨਾ ਅਤੇ ਤੀਜੀ ਵਾਰ ਪਸ਼ੂ ਫੜੇ ਜਾਣ ’ਤੇ ਐੱਫ.ਆਈ.ਆਰ. ਦਰਜ ਕਰਨ ਵਰਗੀ ਸਖ਼ਤ ਕਾਰਵਾਈ ਦੀ ਵਿਵਸਥਾ ਕਰਨ ’ਤੇ ਚਰਚਾ ਹੋਈ।

ਇਸ ਤੋਂ ਇਲਾਵਾ ਅਜਿਹੇ ਪਸ਼ੂ ਪਾਲਕਾਂ ਨੂੰ ਸਰਕਾਰੀ ਸਹੂਲਤਾਂ, ਜਿਵੇਂ ਟੀਕਾਕਰਨ ਅਤੇ ਬੀਮਾ ਪ੍ਰੀਮੀਅਮ ਆਦਿ ਤੋਂ ਵਾਂਝਾ ਕਰਨ ਅਤੇ ਉਨ੍ਹਾਂ ਦੇ ਨਾਮ ਨੈਗੇਟਿਵ ਲਿਸਟ ਵਿੱਚ ਸ਼ਾਮਲ ਕਰਨ ਦੀ ਵਿਵਸਥਾ ’ਤੇ ਵੀ ਵਿਚਾਰ ਕੀਤਾ ਗਿਆ। ਮੁੱਖ ਮੰਤਰੀ ਨੇ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਫੜੇ ਗਏ ਪਸ਼ੂਆਂ ਨੂੰ ਨਿਰਧਾਰਤ ਕਾਰਵਾਈ ਪੂਰੀ ਕੀਤੇ ਬਿਨਾਂ ਵਾਪਸ ਨਹੀਂ ਕੀਤਾ ਜਾਣਾ ਚਾਹੀਦਾ।

ਬੇਸਹਾਰਾ ਪਸ਼ੂ ਫੜਨ ਲਈ ਜ਼ਿਲ੍ਹਾ ਪੱਧਰ ’ਤੇ ਟੈਂਡਰ

ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਨੂੰ ਫੜਨ ਲਈ ਜ਼ਿਲ੍ਹਾ ਵਾਰ ਟੈਂਡਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਵਿਸ਼ੇਸ਼ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇ।

ਗੋ-ਅਭਯਾਰਣਾਂ ਸਬੰਧੀ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਢੁਕਵੀਂ ਫੈਂਸਿੰਗ ਅਤੇ ਚਾਰਦੀਵਾਰੀ ਦੀ ਵਿਵਸਥਾ ਕੀਤੀ ਜਾਵੇ। ਬਾਕੀ ਖੇਤਰ ਵਿੱਚ ਹਰੇ ਚਾਰੇ ਦੀ ਬਿਜਾਈ ਕਰਵਾਈ ਜਾਵੇ ਅਤੇ ਪਸ਼ੂਆਂ ਲਈ ਚਾਰਾ, ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ।

ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਵੀ ਹੋਵੇਗਾ ਹੱਲ

ਮੁੱਖ ਮੰਤਰੀ ਨੇ ਸੂਬੇ ਵਿੱਚ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਦਾ ਵੀ ਨੋਟਿਸ ਲਿਆ। ਉਨ੍ਹਾਂ ਸ਼ਹਿਰੀ ਸਥਾਨਕ ਸੰਸਥਾਵਾਂ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੂੰ ਸਬੰਧਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਾਲਮੇਲ ਨਾਲ ਕੰਮ ਕਰਦਿਆਂ ਇਸ ਸਮੱਸਿਆ ਦੇ ਪ੍ਰਭਾਵਸ਼ਾਲੀ ਹੱਲ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਪਸ਼ੂ ਪਾਲਣ ਵਿਭਾਗ ਦੇ ਪ੍ਰਧਾਨ ਸਕੱਤਰ ਵਿਜੇ ਸਿੰਘ ਦਹੀਆ, ਸ਼ਹਿਰੀ ਸਥਾਨਕ ਸੰਸਥਾਵਾਂ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਸ਼ੋਕ ਮੀਣਾ, ਪਸ਼ੂ ਪਾਲਣ ਵਿਭਾਗ ਦੇ ਮਹਾਨਿਦੇਸ਼ਕ ਡਾ. ਪ੍ਰੇਮ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

LEAVE A REPLY

Please enter your comment!
Please enter your name here