HomeNationalਨੇਪਾਲ ਹੜ੍ਹਾਂ ਤੋਂ ਬਾਅਦ ਬਿਹਾਰ ਤੇ ਯੂਪੀ ਵਿੱਚ ਹਾਈ ਅਲਰਟ

ਨੇਪਾਲ ਹੜ੍ਹਾਂ ਤੋਂ ਬਾਅਦ ਬਿਹਾਰ ਤੇ ਯੂਪੀ ਵਿੱਚ ਹਾਈ ਅਲਰਟ

ਨਵੀਂ ਦਿੱਲੀ: ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਖ਼ਤਰਾ ਅਜੇ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਵਾਲਮੀਕਿਨਗਰ ਗੰਡਕ ਬੈਰਾਜ ’ਤੇ ਪਾਣੀ ਦਾ ਵਹਾਅ ਘੱਟ ਕੇ 81,000 ਕਿਊਸਿਕ ਰਹਿ ਗਿਆ ਸੀ ਅਤੇ ਗੰਡਕ ਨਦੀ ਦਾ ਪਾਣੀ ਦਾ ਪੱਧਰ ਵੀ ਹੇਠਾਂ ਆ ਰਿਹਾ ਸੀ। ਹਾਲਾਂਕਿ, ਦੇਰ ਰਾਤ ਦੇਵਘਾਟ ਖੇਤਰ ਵਿੱਚ ਹੋਈ ਤਾਜ਼ਾ ਬਾਰਿਸ਼ ਕਾਰਨ ਨਦੀ ਦਾ ਪਾਣੀ ਮੁੜ ਵਧਣਾ ਸ਼ੁਰੂ ਹੋ ਗਿਆ ਹੈ।

ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਗੱਲਬਾਤ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੁਰੱਖਿਆ ਅਤੇ ਰਾਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਗੰਡਕ ਨਦੀ ਵਿੱਚ ਵਧਦੇ ਪਾਣੀ ਦੇ ਮੱਦੇਨਜ਼ਰ ਬਿਹਾਰ ਦੇ ਅੱਠ ਜ਼ਿਲ੍ਹਿਆਂ ਪੱਛਮੀ ਚੰਪਾਰਨ, ਪੂਰਬੀ ਚੰਪਾਰਨ, ਗੋਪਾਲਗੰਜ, ਸਾਰਨ, ਮੁਜ਼ੱਫਰਪੁਰ, ਵੈਸ਼ਾਲੀ, ਸੀਤਾਮੜੀ ਅਤੇ ਸ਼ਿਵਹਾਰ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਲਈ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਐੱਸਐੱਸਬੀ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਉੱਤਰ ਪ੍ਰਦੇਸ਼ ਵਿੱਚ ਵੀ ਹੜ੍ਹ ਦੀ ਸਥਿਤੀ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੈ। ਮਹਾਰਾਜਗੰਜ, ਕੁਸ਼ੀਨਗਰ, ਸਿਧਾਰਥਨਗਰ ਅਤੇ ਗੋਰਖਪੁਰ ਦੇ ਨੀਵੇਂ ਇਲਾਕਿਆਂ ਨੂੰ ਖਾਲੀ ਕਰਵਾਇਆ ਗਿਆ ਹੈ। ਗੰਡਕ, ਰੋਹਿਨ ਸਮੇਤ ਹੋਰ ਨਦੀਆਂ ਦੇ ਪਾਣੀ ਦੇ ਪੱਧਰ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਇਸ ਦੌਰਾਨ ਨੇਪਾਲ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1070 ਜਾਰੀ ਕੀਤਾ ਗਿਆ ਹੈ। ਪਰਿਵਾਰਕ ਮੈਂਬਰ ਇਸ ਨੰਬਰ ’ਤੇ ਸੰਪਰਕ ਕਰਕੇ ਆਪਣੇ ਰਿਸ਼ਤੇਦਾਰਾਂ ਸਬੰਧੀ ਜਾਣਕਾਰੀ ਅਤੇ ਮਦਦ ਪ੍ਰਾਪਤ ਕਰ ਸਕਦੇ ਹਨ। ਰਾਜ ਸਰਕਾਰ ਵੱਲੋਂ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਨੇਪਾਲ ਵਿੱਚ ਫਸੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਅਤੇ ਤੁਰੰਤ ਰਾਹਤ ਲਈ ਯਤਨ ਤੇਜ਼ ਕੀਤੇ ਗਏ ਹਨ।

ਉੱਧਰ, ਭਾਰਤ ਵੱਲੋਂ ਭਾਰਤੀ ਹਵਾਈ ਫੌਜ (IAF) ਦੇ ਜਹਾਜ਼ ਰਾਹੀਂ ਨੇਪਾਲ ਨੂੰ 35 ਟਨ ਰਾਹਤ ਸਮੱਗਰੀ ਭੇਜੀ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments