HomeNational4,399 ਦਿਨਾਂ ਦਾ ਇਤਿਹਾਸਕ ਸਫ਼ਰ: ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ...

4,399 ਦਿਨਾਂ ਦਾ ਇਤਿਹਾਸਕ ਸਫ਼ਰ: ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ 10 ਜੂਨ 2026 ਨੂੰ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੌਕੇ ਵਜੋਂ ਦਰਜ ਕਰਦਿਆਂ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਮਤੇ ਵਿੱਚ ਨਰੇਂਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਗਈ ਹੈ।

ਕੈਬਨਿਟ ਮੁਤਾਬਕ, ਪ੍ਰਧਾਨ ਮੰਤਰੀ ਮੋਦੀ ਨੇ ਲਗਾਤਾਰ 4,399 ਦਿਨਾਂ ਤੱਕ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਜਵਾਹਰ ਲਾਲ ਨਹਿਰੂ ਦੇ 4,398 ਦਿਨਾਂ ਦੇ ਪੁਰਾਣੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਮਤੇ ਵਿੱਚ ਇਸ ਪ੍ਰਾਪਤੀ ਨੂੰ ਭਾਰਤੀ ਲੋਕਤੰਤਰ ਦੀ ਮਜ਼ਬੂਤੀ, ਜਨਤਾ ਦੇ ਵਿਸ਼ਵਾਸ ਅਤੇ ਜਨ-ਭਾਗੀਦਾਰੀ ਦੀ ਤਾਕਤ ਦਾ ਪ੍ਰਤੀਕ ਕਰਾਰ ਦਿੱਤਾ ਗਿਆ ਹੈ।

ਕੈਬਨਿਟ ਨੇ ਕਿਹਾ ਕਿ ਇਹ ਉਪਲਬਧੀ ਉਸ ਸਮੇਂ ਆਈ ਹੈ ਜਦੋਂ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਸਰਕਾਰ ਆਪਣੇ 12 ਸਾਲ ਪੂਰੇ ਕਰ ਚੁੱਕੀ ਹੈ। ਇਸ ਦੇ ਨਾਲ ਹੀ ਨਰਿੰਦਰ ਮੋਦੀ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ 25 ਸਾਲਾਂ ਦੀ ਜਨ ਸੇਵਾ ਦੇ ਮੀਲ ਪੱਥਰ ਦੇ ਵੀ ਨੇੜੇ ਪਹੁੰਚ ਗਏ ਹਨ।

ਮਤੇ ਵਿੱਚ ਸਰਕਾਰ ਵੱਲੋਂ ਗਰੀਬ ਕਲਿਆਣ, ਸਮਾਜਿਕ ਸੁਰੱਖਿਆ ਅਤੇ ਵਿਕਾਸ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਕਰੋੜਾਂ ਲੋਕਾਂ ਨੂੰ ਮੁਫ਼ਤ ਰਾਸ਼ਨ, ਸਿਹਤ ਸੇਵਾਵਾਂ, ਪੱਕੇ ਮਕਾਨ, ਬਿਜਲੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਨਾਲ ਹੀ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਵਰਗੀਆਂ ਯੋਜਨਾਵਾਂ ਰਾਹੀਂ ਲਾਭਪਾਤਰੀਆਂ ਤੱਕ ਸਿੱਧੀ ਸਹਾਇਤਾ ਪਹੁੰਚਾਈ ਗਈ ਹੈ।

ਕੈਬਨਿਟ ਨੇ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਮਤੇ ਅਨੁਸਾਰ ਭਾਰਤ ਸਟਾਰਟਅੱਪ ਖੇਤਰ ਵਿੱਚ ਵਿਸ਼ਵ ਪੱਧਰ ‘ਤੇ ਇੱਕ ਮਹੱਤਵਪੂਰਨ ਸਥਾਨ ਹਾਸਲ ਕਰ ਚੁੱਕਾ ਹੈ ਅਤੇ ਚੰਦਰਯਾਨ ਮਿਸ਼ਨ ਵਰਗੀਆਂ ਵਿਗਿਆਨਕ ਪ੍ਰਾਪਤੀਆਂ ਨੇ ਦੇਸ਼ ਦੀ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ।

ਰਾਸ਼ਟਰੀ ਸੁਰੱਖਿਆ, ਬੁਨਿਆਦੀ ਢਾਂਚੇ ਦੇ ਵਿਕਾਸ, ਆਤਮਨਿਰਭਰਤਾ ਅਤੇ ਗਲੋਬਲ ਪੱਧਰ ‘ਤੇ ਭਾਰਤ ਦੀ ਵਧਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਕੈਬਨਿਟ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਦੀ ਸ਼ਲਾਘਾ ਕੀਤੀ। ਮਤੇ ਵਿੱਚ ਕਿਹਾ ਗਿਆ ਕਿ “ਵਿਕਸਿਤ ਭਾਰਤ 2047” ਦੇ ਟੀਚੇ ਵੱਲ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਅੰਤ ਵਿੱਚ ਕੈਬਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਰਤ ਇੱਕ ਹੋਰ ਮਜ਼ਬੂਤ, ਆਤਮਨਿਰਭਰ ਅਤੇ ਵਿਕਸਿਤ ਰਾਸ਼ਟਰ ਵਜੋਂ ਉਭਰੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments