Saturday, August 15, 2026
Home Punjab ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ

0
1

ਚੰਡੀਗੜ੍ਹ: ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਚੰਡੀਗੜ੍ਹ ਵਿੱਚ ਹੋਏ ਸਰਕਾਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਸਾਰੇ ਸਕੂਲਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਆਜ਼ਾਦੀ ਦਿਵਸ ਮੌਕੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਹੋਏ ਸਮਾਗਮ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਾਣੇ-ਅਣਜਾਣੇ ਆਜ਼ਾਦੀ ਘੁਲਾਟੀਆਂ, ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਰਾਜਪਾਲ ਨੇ ਕਿਹਾ ਕਿ ਸੁਤੰਤਰਤਾ ਦਿਵਸ ਹਰ ਭਾਰਤੀ ਲਈ ਮਾਣ, ਸ਼ੁਕਰਗੁਜ਼ਾਰੀ ਅਤੇ ਆਤਮ-ਨਿਰੀਖਣ ਦਾ ਮੌਕਾ ਹੈ। ਉਨ੍ਹਾਂ ਦੇਸ਼ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਸੇ ਦੌਰਾਨ ਉਨ੍ਹਾਂ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ। ਇਸ ਫੈਸਲੇ ਨਾਲ ਚੰਡੀਗੜ੍ਹ ਦੇ ਸਰਕਾਰੀ ਅਤੇ ਹੋਰ ਸਕੂਲਾਂ ਵਿੱਚ ਸੋਮਵਾਰ ਨੂੰ ਵਿਦਿਆਰਥੀਆਂ ਲਈ ਛੁੱਟੀ ਰਹੇਗੀ।

 

LEAVE A REPLY

Please enter your comment!
Please enter your name here