Sunday, July 19, 2026
Home National ਗ੍ਰਹਿ ਮੰਤਰੀ ਅਮਿਤ ਸ਼ਾਹ 5 ਤੋਂ 7 ਫਰਵਰੀ ਤੱਕ ਜੰਮੂ-ਕਸ਼ਮੀਰ ਦੌਰੇ ‘ਤੇ

ਗ੍ਰਹਿ ਮੰਤਰੀ ਅਮਿਤ ਸ਼ਾਹ 5 ਤੋਂ 7 ਫਰਵਰੀ ਤੱਕ ਜੰਮੂ-ਕਸ਼ਮੀਰ ਦੌਰੇ ‘ਤੇ

0
49

ਜੰਮੂ-ਕਸ਼ਮੀਰ: ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਅਤੇ ਵਿਕਾਸ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੀ ਹੈ। ਇਸੇ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 5 ਫਰਵਰੀ ਤੋਂ 7 ਫਰਵਰੀ ਤੱਕ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ, ਸਿਆਸੀ ਆਗੂਆਂ ਨਾਲ ਮੁਲਾਕਾਤ ਅਤੇ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਅਧਿਕਾਰਤ ਸੂਤਰਾਂ ਮੁਤਾਬਕ ਅਮਿਤ ਸ਼ਾਹ 5 ਫਰਵਰੀ ਨੂੰ ਸ਼ਾਮ 5 ਵਜੇ ਜੰਮੂ ਪਹੁੰਚਣਗੇ ਅਤੇ ਲੋਕ ਭਵਨ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗ ਕਰਨਗੇ। 6 ਫਰਵਰੀ ਨੂੰ ਉਹ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਦਾ ਦੌਰਾ ਕਰਕੇ BSF ਵੱਲੋਂ ਲਗਾਏ ਨਵੇਂ ਸੁਰੱਖਿਆ ਉਪਕਰਣਾਂ ਦਾ ਨਿਰੀਖਣ ਕਰਨਗੇ। ਇਸੇ ਦਿਨ ਦੁਪਹਿਰ ਨੂੰ ਲੋਕ ਭਵਨ ਵਿਖੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਹੋਵੇਗੀ, ਜਿਸ ਵਿੱਚ LG ਮਨੋਜ ਸਿਨਹਾ ਅਤੇ ਸੁਰੱਖਿਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

7 ਫਰਵਰੀ ਨੂੰ ਅਮਿਤ ਸ਼ਾਹ ਸ਼੍ਰੀਨਗਰ ਜਾ ਕੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੰਮੂ-ਕਸ਼ਮੀਰ ਨੂੰ ਅੱਤਵਾਦ ਮੁਕਤ ਬਣਾਉਣਾ ਉਸਦੀ ਸਰਵੋਚ ਤਰਜੀਹ ਹੈ।

LEAVE A REPLY

Please enter your comment!
Please enter your name here