HomePunjabਹੁਸ਼ਿਆਰਪੁਰ: ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਦੇ ਘਰ ਈ.ਡੀ. ਦਾ ਛਾਪਾ

ਹੁਸ਼ਿਆਰਪੁਰ: ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਦੇ ਘਰ ਈ.ਡੀ. ਦਾ ਛਾਪਾ

ਹੁਸ਼ਿਆਰਪੁਰ: ਬੀਤੇ ਦਿਨ ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਈ.ਡੀ. ਦੇ ਅਧਿਕਾਰੀ ਛਾਪੇ ਦੌਰਾਨ ਘਰ ਵਿੱਚ ਮੌਜੂਦ ਦਸਤਾਵੇਜ਼ਾਂ ਅਤੇ ਹੋਰ ਸੰਬੰਧਿਤ ਸਬੂਤਾਂ ਦੀ ਜਾਂਚ ਕਰ ਰਹੇ ਹਨ।

ਹਾਲਾਂਕਿ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਚੱਲ ਰਹੀ ਜਾਂਚ ਬਾਰੇ ਅਜੇ ਤੱਕ ਕੋਈ ਵਿਸਤ੍ਰਿਤ ਜਾਣਕਾਰੀ ਸਰਕਾਰੀ ਤੌਰ ‘ਤੇ ਸਾਂਝੀ ਨਹੀਂ ਕੀਤੀ ਗਈ। ਵਿਭਾਗੀ ਸੂਤਰਾਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਛਾਪੇਮਾਰੀ ਦੀ ਕਾਰਵਾਈ ਜਾਰੀ ਹੈ।

ਇਸ ਛਾਪੇਮਾਰੀ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਖਲਬਲੀ ਮਚ ਗਈ ਹੈ ਅਤੇ ਮਾਮਲੇ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI