HomePunjabਭਗਤ ਸਿੰਘ ਹੁੰਦੇ ਪਹਿਲੇ ਪ੍ਰਧਾਨ ਮੰਤਰੀ ਤਾਂ ਦੇਸ਼ ਦਾ ਨਕਸ਼ਾ ਹੁੰਦਾ ਵੱਖਰਾ:...

ਭਗਤ ਸਿੰਘ ਹੁੰਦੇ ਪਹਿਲੇ ਪ੍ਰਧਾਨ ਮੰਤਰੀ ਤਾਂ ਦੇਸ਼ ਦਾ ਨਕਸ਼ਾ ਹੁੰਦਾ ਵੱਖਰਾ: ਮੁੱਖ ਮੰਤਰੀ ਮਾਨ

ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਭਾਰਤ ਦੀ ਤਸਵੀਰ ਬਿਲਕੁਲ ਵੱਖਰੀ ਹੁੰਦੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਪੁਰਾਣੇ ਅਤੇ ਵੇਲਾ ਵਿਹਾਅ ਚੁੱਕੇ ਸਿਸਟਮ ਵਿੱਚ ਫਸਿਆ ਹੋਇਆ ਹੈ, ਜਦਕਿ ਇਸੇ ਸਿਸਟਮ ਨੂੰ ਬਦਲਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਕੁਰਬਾਨੀਆਂ ਦਿੱਤੀਆਂ।

ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਦੇ ਲੋਕਾਰਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਵਾਪਸੀ ਕਰੇਗੀ। ਉਨ੍ਹਾਂ ਕਿਹਾ ਕਿ ਚਾਰ ਸਾਲਾਂ ਵਿੱਚ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ।

ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ ਅਤੇ ਹੁਣ ਫਿਰ ਸੱਤਾ ਹਾਸਲ ਕਰਨ ਲਈ ਕਾਟੋ-ਕਲੇਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਆਗੂਆਂ ਨੂੰ ਜੇਲ੍ਹ ਭੇਜਿਆ ਗਿਆ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ 750 ਕਿਸਾਨਾਂ ਦੀ ਸ਼ਹਾਦਤ ਨੂੰ ਪੰਜਾਬ ਕਦੇ ਨਹੀਂ ਭੁੱਲੇਗਾ, ਜਿਨ੍ਹਾਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਨਿਓਛਾਵਰ ਕੀਤੀਆਂ।

ਸਿੱਖਿਆ, ਸਿਹਤ ਅਤੇ ਰੋਜ਼ਗਾਰ ‘ਚ ਪ੍ਰਾਪਤੀਆਂ ਦਾ ਦਾਅਵਾ

ਮੁੱਖ ਮੰਤਰੀ ਨੇ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ:

  • 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।

  • 881 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ।

  • 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਨਕਦ ਰਹਿਤ ਇਲਾਜ ਯੋਜਨਾ।

  • 90% ਘਰਾਂ ਨੂੰ ਮੁਫ਼ਤ ਬਿਜਲੀ।

  • 6900 ਕਿਮੀ ਤੋਂ ਵੱਧ ਖਾਲਿਆਂ ਦੀ ਮੁੜ ਬਹਾਲੀ ਅਤੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਵਾਧਾ।

  • 49,000 ਕਿਮੀ ਪੇਂਡੂ ਸੜਕਾਂ ‘ਤੇ ਕੰਮ ਜਾਰੀ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਵਿਦਿਆਰਥੀ ਜੇਈਈ, ਨੀਟ ਅਤੇ ਹੋਰ ਮੁਕਾਬਲਾ ਪ੍ਰੀਖਿਆਵਾਂ ਵਿੱਚ ਕਾਮਯਾਬ ਹੋ ਰਹੇ ਹਨ।

ਭਗਤ ਸਿੰਘ ਦੀ ਵਿਚਾਰਧਾਰਾ ‘ਤੇ ਚਰਚਾ

ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਨੇ ਆਪਣੇ ਲਿਖਤਾਂ ਵਿੱਚ ਆਜ਼ਾਦੀ ਤੋਂ ਬਾਅਦ ਦੇ ਭਾਰਤ ਦੀ ਚਿੰਤਾ ਜ਼ਾਹਿਰ ਕੀਤੀ ਸੀ। ਉਨ੍ਹਾਂ ਕਿਹਾ ਕਿ “ਜੇਕਰ ਭਗਤ ਸਿੰਘ ਦੇਸ਼ ਦੀ ਅਗਵਾਈ ਕਰਦੇ ਤਾਂ ਦੇਸ਼ ਦੀ ਕਿਸਮਤ ਅਤੇ ਨਕਸ਼ਾ ਵੱਖਰਾ ਹੁੰਦਾ।”

ਅੰਤ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੱਲਾ ਏਜੰਡਾ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਹੈ ਅਤੇ ਧੂਰੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments