Sunday, July 19, 2026
Home Punjab ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਦੀ ਗੈਰਕਾਨੂੰਨੀ ਇਮਾਰਤ ਢਾਹੀ ਗਈ, ‘ਯੁੱਧ...

ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਦੀ ਗੈਰਕਾਨੂੰਨੀ ਇਮਾਰਤ ਢਾਹੀ ਗਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ

0
46

ਸ੍ਰੀ ਮੁਕਤਸਰ ਸਾਹਿਬ: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।

ਇਸੇ ਤਹਿਤ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਆਦਰਸ਼ ਨਗਰ, ਗਲੀ ਨੰਬਰ 04 ਵਿੱਚ ਨਸ਼ਾ ਤਸਕਰ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ।

ਕਾਨੂੰਨੀ ਪ੍ਰਕਿਰਿਆ ਅਧੀਨ ਕਾਰਵਾਈ

ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਸਮਰੱਥ ਅਥਾਰਟੀ ਤੋਂ ਮਨਜ਼ੂਰੀ ਪ੍ਰਾਪਤ ਕਰਨ ਤੋਂ ਬਾਅਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਦੀ ਮਦਦ ਨਾਲ ਪੂਰੀ ਕਾਨੂੰਨੀ ਪ੍ਰਕਿਰਿਆ ਅਧੀਨ ਇਮਾਰਤ ਨੂੰ ਢਾਹਿਆ ਗਿਆ।

ਦੋ ਕੇਸ ਪਹਿਲਾਂ ਤੋਂ ਦਰਜ

ਐਸ.ਪੀ. (ਡੀ) ਸ਼੍ਰੀ ਮਨਮੀਤ ਢਿੱਲੋ ਨੇ ਜਾਣਕਾਰੀ ਦਿੱਤੀ ਕਿ ਗੌਰੀ ਰਾਣੀ ਪਤਨੀ ਦੀਸ਼ਾ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ 2 ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਅਭਿਮਨਯੂ ਰਾਣਾ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਤੇ ਪੰਜਾਬ ਪੁਲਿਸ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ੇ ਖ਼ਿਲਾਫ਼ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਨਸ਼ਾ ਵੇਚ ਕੇ ਜਾਇਦਾਦ ਬਣਾਏਗਾ, ਉਸ ਦੀ ਸੰਪਤੀ ਕੰਪੀਟੈਂਟ ਅਥਾਰਟੀ ਰਾਹੀਂ ਅਟੈਚ ਕਰਵਾਈ ਜਾਵੇਗੀ।

 ਲੋਕਾਂ ਨੂੰ ਅਪੀਲ

ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਬਾਰੇ ਜਾਣਕਾਰੀ ਨਿਡਰ ਹੋ ਕੇ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡੀ.ਐਸ.ਪੀ ਬਚਨ ਸਿੰਘ, ਡੀਐਸਪੀ ਰਸ਼ਪਾਲ ਸਿੰਘ, ਡੀਐਸਪੀ ਰਾਜੇਸ਼ ਠਾਕੁਰ (H&F), ਇੰਸਪੈਕਟਰ ਜਸਕਰਨਦੀਪ ਸਿੰਘ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here