Tuesday, August 25, 2026
Home Haryana News SYL ਮੁੱਦੇ ‘ਤੇ ਪੰਜਾਬ–ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅਹਿਮ ਬੈਠਕ 27 ਜਨਵਰੀ...

SYL ਮੁੱਦੇ ‘ਤੇ ਪੰਜਾਬ–ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅਹਿਮ ਬੈਠਕ 27 ਜਨਵਰੀ ਨੂੰ

0
72

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦਰਮਿਆਨ ਅਹਿਮ ਬੈਠਕ ਹੋਣ ਜਾ ਰਹੀ ਹੈ। ਦੋਵਾਂ ਰਾਜਾਂ ਦੇ ਮੁੱਖ ਮੰਤਰੀ 27 ਜਨਵਰੀ ਨੂੰ ਚੰਡੀਗੜ੍ਹ ਵਿੱਚ ਰੂਬਰੂ ਗੱਲਬਾਤ ਕਰਨਗੇ। ਖ਼ਾਸ ਗੱਲ ਇਹ ਹੈ ਕਿ ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕੋਈ ਵੀ ਮੰਤਰੀ ਸ਼ਾਮਲ ਨਹੀਂ ਹੋਵੇਗਾ।

ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਲ–ਨਾਲ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਇਹ ਬੈਠਕ SYL ਵਿਵਾਦ ਦੇ ਹੱਲ ਵੱਲ ਇੱਕ ਹੋਰ ਕੋਸ਼ਿਸ਼ ਵਜੋਂ ਵੇਖੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੁਲਾਈ, ਅਗਸਤ ਅਤੇ ਨਵੰਬਰ 2025 ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਦਿੱਲੀ ਵਿੱਚ ਕਈ ਬੈਠਕਾਂ ਹੋ ਚੁੱਕੀਆਂ ਹਨ, ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ।

ਨਵੰਬਰ 2025 ਦੀ ਬੈਠਕ ਤੋਂ ਬਾਅਦ ਕੇਂਦਰ ਸਰਕਾਰ SYL ਵਿਵਾਦ ‘ਚ ਵਿਚੋਲਗੀ ਤੋਂ ਪਿੱਛੇ ਹਟਦੀ ਨਜ਼ਰ ਆਈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮਗਰੋਂ ਕੇਂਦਰ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਵਿਚਕਾਰ ਪੰਜ ਦੌਰ ਦੀਆਂ ਦੁਵੱਲੀਆਂ ਮੀਟਿੰਗਾਂ ਹੋਈਆਂ, ਪਰ ਕੋਈ ਸਹਿਮਤੀ ਨਹੀਂ ਬਣ ਸਕੀ।

ਇਸ ਤੋਂ ਪਹਿਲਾਂ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਵੱਲੋਂ ਦੋਵਾਂ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ SYL ਮੁੱਦੇ ‘ਤੇ ਗੱਲਬਾਤ ਰਾਹੀਂ ਹੱਲ ਲੱਭਣ ਦੀ ਅਪੀਲ ਕੀਤੀ ਗਈ ਸੀ। 17 ਨਵੰਬਰ ਨੂੰ ਫਰੀਦਾਬਾਦ ‘ਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਰਿਆਈ ਪਾਣੀ ਨਾਲ ਜੁੜੇ ਸਾਰੇ ਮੁੱਦਿਆਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਸੀ।

LEAVE A REPLY

Please enter your comment!
Please enter your name here