ਜਲੰਧਰ: ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਨੇ ਅੱਜ ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।
ਜਾਰੀ ਦਰਾਂ ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ 1,46,500 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ, ਜਦਕਿ 22 ਕੈਰੇਟ ਸੋਨੇ ਦਾ ਭਾਅ 1,36,250 ਰੁਪਏ ਪ੍ਰਤੀ 10 ਗ੍ਰਾਮ ਰਿਹਾ। ਇਸੇ ਤਰ੍ਹਾਂ ਚਾਂਦੀ ਦੀ ਕੀਮਤ 2,37,100 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ ਹੈ।
ਸਰਾਫਾ ਵਪਾਰੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਦੇ ਉਤਾਰ-ਚੜ੍ਹਾਅ ਅਤੇ ਘਰੇਲੂ ਮੰਗ ਵਿੱਚ ਹੋ ਰਹੇ ਬਦਲਾਅ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਇਸ ਲਈ ਗਾਹਕਾਂ ਨੂੰ ਖਰੀਦਦਾਰੀ ਕਰਨ ਤੋਂ ਪਹਿਲਾਂ ਤਾਜ਼ਾ ਦਰਾਂ ਦੀ ਪੁਸ਼ਟੀ ਕਰ ਲੈਣ ਦੀ ਸਲਾਹ ਦਿੱਤੀ ਗਈ ਹੈ।









