Monday, September 14, 2026
Home Punjab ਚੰਨੀ ਦੀ ਰਿਹਾਇਸ਼ ‘ਤੇ ਅਹਿਮ ਸਿਆਸੀ ਮੀਟਿੰਗ, ਪੰਜਾਬ ਦੀਆਂ ਭਾਵਨਾਵਾਂ ਹਾਈਕਮਾਂਡ ਤੱਕ...

ਚੰਨੀ ਦੀ ਰਿਹਾਇਸ਼ ‘ਤੇ ਅਹਿਮ ਸਿਆਸੀ ਮੀਟਿੰਗ, ਪੰਜਾਬ ਦੀਆਂ ਭਾਵਨਾਵਾਂ ਹਾਈਕਮਾਂਡ ਤੱਕ ਪਹੁੰਚਾਉਣ ਦੀ ਕੀਤੀ ਅਪੀਲ

0
22

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਬੀਤੇ ਦਿਨ ਇੱਕ ਅਹਿਮ ਸਿਆਸੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਸੂਬੇ ਨਾਲ ਜੁੜੇ ਅਹਿਮ ਮਸਲਿਆਂ ਨੂੰ ਪਾਰਟੀ ਦੀ ਹਾਈਕਮਾਂਡ ਸਾਹਮਣੇ ਮਜ਼ਬੂਤੀ ਨਾਲ ਰੱਖਣ ਦੀ ਅਪੀਲ ਕੀਤੀ ਹੈ।

ਚੰਨੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਦੌਰਾਨ ਮੌਜੂਦ ਕਾਂਗਰਸੀ ਲੀਡਰਸ਼ਿਪ ਨੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਮੌਜੂਦਾ ਹਾਲਾਤਾਂ ਬਾਰੇ ਗੰਭੀਰ ਚਰਚਾ ਕੀਤੀ। ਆਗੂਆਂ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਪਾਰਟੀ ਦੀ ਹਾਈਕਮਾਂਡ ਤੱਕ ਪੰਜਾਬ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ।

ਇਸ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸਿਆਸੀ ਮਾਹਿਰ ਇਸ ਮੀਟਿੰਗ ਨੂੰ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਰਣਨੀਤੀ ਅਤੇ ਸੰਗਠਨਾਤਮਕ ਫ਼ੈਸਲਿਆਂ ਨਾਲ ਜੋੜ ਕੇ ਦੇਖ ਰਹੇ ਹਨ। ਹਾਲਾਂਕਿ, ਇਸ ਮੀਟਿੰਗ ਦੌਰਾਨ ਕਿਸੇ ਵਿਸ਼ੇਸ਼ ਫ਼ੈਸਲੇ ਜਾਂ ਐਲਾਨ ਬਾਰੇ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ।

 

LEAVE A REPLY

Please enter your comment!
Please enter your name here