• ਮਾਲੇਰਕੋਟਲਾ ਦੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਵਿਖਾਇਆ ਸ਼ਾਨਦਾਰ ਪ੍ਰਦਰਸ਼ਨ
ਮਾਲੇਰਕੋਟਲਾ: ‘ ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ 10 ਮੀਟਰ ਏਅਰ ਪਿਸਟਲ ਸ਼ੂਟਿੰਗ ਦੇ ਮੁਕਾਬਲਿਆਂ ਵਿੱਚ ਡਾ. ਸੌਰਭ ਕਪੂਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਹਾਸਲ ਕੀਤਾ।
26 ਸਤੰਬਰ ਤੋਂ 1 ਅਕਤੂਬਰ 2026 ਤੱਕ ਕਰਵਾਈਆਂ ਜਾ ਰਹੀਆਂ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਤਹਿਤ 10 ਮੀਟਰ ਏਅਰ ਪਿਸਟਲ ਦੇ ਮੁਕਾਬਲੇ ਪਰਫੈਕਟ ਸ਼ੂਟਿੰਗ ਅਕੈਡਮੀ, ਨੇੜੇ ਬੱਸ ਸਟੈਂਡ, ਮਾਲੇਰਕੋਟਲਾ ਵਿਖੇ ਕਰਵਾਏ ਗਏ। ਸੀਨੀਅਰ ਵਰਗ (31-40 ਸਾਲ) ਦੇ ਮੁਕਾਬਲੇ ਵਿੱਚ ਇਮਰਾਨ ਖਾਨ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਮਗਾ ਜਿੱਤਿਆ, ਜਦ ਕਿ ਡਾ. ਸੌਰਭ ਕਪੂਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਜਿਕਰਯੋਗ ਹੈ ਕਿ ਦੋਵੇ ਜੇਤੂ ਪੇਸ਼ੇਵਰ ਹਨ ।
ਪੰਜਾਬ ਦੇ ਯੁਵਾ ਆਈਕਨ ਵਜੋਂ ਜਾਣੇ ਜਾਂਦੇ ਡਾ. ਸੌਰਭ ਕਪੂਰ ਮੋਟਰਸਪੋਰਟਸ ਪ੍ਰਤੀ ਵੀ ਵਿਸ਼ੇਸ਼ ਰੁਚੀ ਰੱਖਦੇ ਹਨ। ਸ਼ੂਟਿੰਗ ਮੁਕਾਬਲੇ ਵਿੱਚ ਉਨ੍ਹਾਂ ਦੀ ਇਸ ਪ੍ਰਾਪਤੀ ਨੇ ਖੇਡਾਂ ਪ੍ਰਤੀ ਉਨ੍ਹਾਂ ਦੇ ਜਜ਼ਬੇ, ਅਨੁਸ਼ਾਸਨ ਅਤੇ ਬਹੁਪੱਖੀ ਰੁਚੀਆਂ ਨੂੰ ਹੋਰ ਉਜਾਗਰ ਕੀਤਾ ਹੈ।
ਡਾ. ਸੌਰਭ ਕਪੂਰ ਦੀ ਇਹ ਪ੍ਰਾਪਤੀ ਮਾਲੇਰਕੋਟਲਾ ਲਈ ਮਾਣ ਵਾਲੀ ਗੱਲ ਹੈ ਅਤੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਇਕਾਗਰਤਾ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਨੂੰ ਵੀ ਮਜ਼ਬੂਤ ਕਰਦੀਆਂ ਹਨ।
ਜ਼ਿਕਰਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ। ਡਾ. ਸੌਰਭ ਕਪੂਰ ਵੱਲੋਂ ਹਾਸਲ ਕੀਤਾ ਗਿਆ ਚਾਂਦੀ ਦਾ ਤਮਗਾ ਇਸ ਖੇਡ ਮੁਹਿੰਮ ਵਿੱਚ ਜ਼ਿਲ੍ਹੇ ਲਈ ਇੱਕ ਹੋਰ ਮਾਣਮੱਤੀ ਪ੍ਰਾਪਤੀ ਬਣਿਆ ਹੈ।






